ਮਾਨ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

  • ਇਹ ਸੈਸ਼ਨ ਦੋ ਦਿਨ ਦਾ ਹੋਵੇਗਾ
  • ਇਹ ਸੈਸ਼ਨ 19 ਅਤੇ 20 ਜੂਨ ਬੁਲਾਇਆ ਗਿਆ ਹੈ
  • ਕੈਬਨਿਟ ਦੇ ਵਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਨੂੰ ਦਿੱਤੀ ਗਈ ਹੈ ਮਨਜ਼ੂਰੀ

ਮਾਨਸਾ, 10 ਜੂਨ 2023 – ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਮਾਨਸਾ ਵਿਖੇ ਹੋਈ। ਇਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਕੈਬਨਿਟ ਵੱਲੋਂ ਵਿਧਾਨ ਸਭਾ ਸਪੈਸ਼ਲ ਸੈਸ਼ਨਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮਾਨ ਨੇ ਕਿਹਾ ਕਿ ਇਹ ਸੈਸ਼ਨ ਦੋ ਦਿਨ ਦਾ ਹੋਵੇਗਾ ਅਤੇ ਇਹ ਸੈਸ਼ਨ 19 ਅਤੇ 20 ਜੂਨ ਬੁਲਾਇਆ ਗਿਆ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ, ਕੈਬਨਿਟ ਦੇ ਵਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸ਼ੈਸ਼ਨ ਦੇ ਵਿਚ ਕੇਂਦਰ ਸਰਕਾਰ ਦੇ ਵਿਰੁੱਧ ਪੰਜਾਬ ਸਰਕਾਰ ਮਤਾ ਲੈ ਕੇ ਆਵੇਗੀ।

ਜ਼ਿਕਰਯੋਗ ਹੈ ਕੇ ਮਾਨ ਨੇ ਦੋਸ਼ ਲਗਾਇਆ ਕਿ, ਕੇਂਦਰ ਸਰਕਾਰ ਦੇ ਵਲੋਂ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਜਿਸ ਖਿਲਾਫ ਮਤਾ ਪਾਉਣ ਲਈ ਇਹ ਇਹ ਸੈਸ਼ਨ ਬੁਲਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ਮੀਟਿੰਗ ‘ਚ ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ: 14000 ਕੱਚੇ ਅਧਿਆਪਕ ਹੋਣਗੇ ਪੱਕੇ

CM ਦੀ ਮਾਨਸਾ ਆਮਦ ਮੌਕੇ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ