ਮਾਨ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਭੱਜੀ – ਪ੍ਰੋ. ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ 16 ਮਈ 2024 – ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਇੰਚਾਰਜ਼ ਕਰਨ ਸਿੰਘ ਡੀਟੀਓ ਨੇ ਚਮਕੌਰ ਸਾਹਿਬ ਦੇ ਵਾਰਡ ਨੰਬਰ 5 ਵਿੱਚ ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਪੈਨਸ਼ਨਰਜ਼ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੰਗ ਪੱਤਰ ਦੇਕੇ ਅਕਾਲੀ ਉਮੀਦਵਾਰ ਨੂੰ ਮੰਗਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਪ ਸਰਕਾਰ ਨੂੰ ਕਰੜੇ ਹੱਥੀ ਲੈਂਦਿਆ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਾਉਣ ਲਈ ਚੋਣਾਂ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾ ਨੂੰ ਝੂਠ ਬੋਲਕੇ ਗੁੰਮਰਾਹ ਕੀਤਾ । ਉਨ੍ਹਾਂ ਸੂਬਾ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਾ ਆਖਿਆ ਕਿ ‘ਆਪ’ ਮੁਲਾਜ਼ਮਾਂ ਦੀਆ ਆਰਥਿਕ ਮੰਗਾਂ ਪੂਰੀਆਂ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਵਿੱਚ ਸੂਬੇ ਦੇ ਮੁਲਾਜ਼ਮ ਆਪ ਸਰਕਾਰ ਨੂੰ ਸਬਕ ਜਰੂਰ ਸਿਖਾਉਣਗੇ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵੱਲੋਂ ਪੁਰਾਣੀ ਪੈਂਨਸ਼ਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ ਦੀਆਂ ਗਾਰੰਟੀ ਦਿੱਤੀ ਗਈ ਸੀ। ਪਰ ਅੱਜ ਮੁੱਖ ਮੰਤਰੀ ਮਾਨ ਆਪਣੀਆਂ ਹੀ ਦਿੱਤੀਆਂ ਗਾਰੰਟੀਆਂ ਤੋਂ ਪਿੱਛੇ ਹੱਟ ਰਹੇ ਹਨ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੈਂਨਸ਼ਨਰਜ਼ ਨੂੰ ਸਮੇ ਸਿਰ ‘ਤੇ ਪੈਨਸ਼ਨ ਰਾਸ਼ੀ ਦਾ ਭੁਗਤਾਨ, ਬੱਝਵਾਂ ਮੈਡੀਕਲ ਭੱਤਾ 3000 ਰੁਪਏ ਕਰਨਾ, ਮੁਲਾਜ਼ਮਾਂ ਦੀਆਂ ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਤਿੰਨੇ ਕਿਸਤਾਂ (12 ਫ਼ੀਸਦੀ) ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਪੂਰਾ ਨੋਟੀਫਿਕੇਸ਼ਨ ਆਦਿ ਮੰਗਾਂ ਪੰਜਾਬ ਸਰਕਾਰ ਤੁਰੰਤ ਪੂਰੀਆਂ ਕਰੇ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜਿਸ ਤਰ੍ਹਾਂ ਦਾ ਆਮ ਆਦਮੀ ਦੀ ਸਰਕਾਰ ਸੂਬੇ ਦੇ ਮੁਲਾਜ਼ਮਾਂ, ਕਰਮਚਾਰੀਆਂ , ਕਿਸਾਨਾਂ ਅਤੇ ਨੌਜਵਾਨਾਂ ਨਾਲ ਵਿਵਹਾਰ ਕਰ ਰਹੀ, ਉਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਲੋਕ ਸਭਾ ਚੋਣਾਂ ‘ਚ ਆਪ ਦਾ 13 ਦੀਆਂ 13 ਸੀਟਾਂ ‘ਤੇ ਸਫਾਇਆ ਹੋ ਜਾਵੇਗਾ। ਉਨ੍ਹਾਂ ਪੈਂਨਸ਼ਨਰਜ਼ ਨੂੰ ਵਿਸਵਾਸ਼ ਦਵਾਇਆ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਜਿੱਤ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਆਵਾਜ਼ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣਗੇ।

ਇਸ ਮੌਕੇ ਹਲਕਾ ਇੰਚਾਰਜ਼ ਕਰਨ ਸਿੰਘ ਡੀਟੀਓ, ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ, ਜਰਨਲ ਸਕੱਤਰ ਸੁਰਿੰਦਰਜੀਤ ਵਰਮਾ, ਸਾਬਕਾ ਸਿੱਖਿਆ ਅਫ਼ਸਰ ਭਾਗ ਸਿੰਘ ਮਕਲੌਢ, ਸ਼ਾਮ ਲਾਲ, ਕੈਪਟਨ ਗੁਰਦੇਵ ਸਿੰਘ ਮਕਲੌਢ, ਕੈਪਟਨ ਹਰਪਾਲ ਸਿੰਘ, ਡਾ. ਬੁੱਧ ਸਿੰਘ, ਪਰਮਜੀਤ ਸਿੰਘ, ਰਿਟ. ਬੀਪੀਓ ਗੁਰਨਾਮ ਸਿੰਘ, ਮੈਨੇਜਰ ਨਿਰਮਲ ਸਿੰਘ, ਹਰਚੰਦ ਸਿੰਘ ਜਗਤਪੁਰ, ਨਾਹੌਰੀਆਂ ਸਿੰਘ ਨੰਬਰਦਾਰ, ਅਤੇ ਪੈਨਸ਼ਨਰਜ਼ ਫਰੰਟ ਦੇ ਹੋਰ ਆਗੂ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਗੁਰਦਾਸਪੁਰ ਤੋਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ

ਮੋਦੀ ਦੀ ਗਾਰੰਟੀ ਝੂਠ ਦਾ ਪੁਲੰਦਾ, ਅਮਰੀਕਾ ਤੇ ਬ੍ਰਿਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਭਾਜਪਾ ‘ਤੇ ਬੋਲਿਆ ਹਮਲਾ