ਮਾਨ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਲਿਆ ਵਾਪਸ

ਚੰਡੀਗੜ੍ਹ, 31 ਅਗਸਤ 2023 – ਮਾਨ ਸਰਕਾਰ ਦੇ ਵਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਸਰਕਾਰ ਨੇ ਹਾਈਕੋਰਟ ਵਿਚ ਦਿੱਤੀ ਹੈ।

ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ‘ਆਪ’ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਤਹਿਤ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕ ਬਿਨਾਂ ਕਿਸੇ ਕਾਰਨ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ ?

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਬੇਇਨਸਾਫ਼ੀ ਦੱਸਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ‘ਚ ਰੱਖੜੀ ਦੇ ਦਿਨ ‘ਸੁਪਰ ਬਲੂ ਮੂਨ’ ਦਿਖਾਈ ਦਿੱਤਾ: ਚੰਦਰਮਾ 14% ਵੱਡਾ ਦਿਖਿਆ

ISI ਦੇ 6 ਸਮਰਥਕ ਗ੍ਰਿਫਤਾਰ: 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ