ਵੱਡੀ ਖ਼ਬਰ: ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ’ਚ ਲਿਆ

ਅੰਮ੍ਰਿਤਸਰ, 25 ਜੂਨ 2025 – ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਹੁਣ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। 15 ਅਧਿਕਾਰੀਆਂ ਦੀ ਇੱਕ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਨਿਵਾਸ ‘ਤੇ ਪਹੁੰਚੀ ਸੀ।

ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ ਸੀ। ਇਹ ਛਾਪੇਮਾਰੀ ਨਸ਼ਿਆਂ ਦੀ ਦੁਰਵਰਤੋਂ ਸਬੰਧੀ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਛਾਪੇਮਾਰੀ ਸਬੰਧੀ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਅਧਿਕਾਰੀਆਂ ਨਾਲ ਬਹਿਸ ਕਰਦੇ ਦਿਖਾਈ ਦੇ ਰਹੇ ਹਨ। ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਹੈ ਕਿ ਵਿਜੀਲੈਂਸ ਅਧਿਕਾਰੀ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਧੱਕਾ ਵੀ ਦਿੱਤਾ। ਉੱਥੇ ਹੀ ਮਜੀਠੀਆ ਨੇ ਜਾਰੀ ਵੀਡੀਓ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਬੁਖਲਾਹਟ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦੋਸ਼ ਲਾਇਆ ਤੇ ਕਿਹਾ ਕਿ 50 ਤੋਂ ਵੱਧ ਪੁਲਿਸ ਕਰਮੀ ਉਨ੍ਹਾਂ ਦੀ ਰਿਹਾਇਸ਼ ਵਿਖੇ ਜ਼ਬਰਦਸਤੀ ਦਾਖਲ ਹੋ ਗਏ ਪਰ ਸਰਕਾਰ ਮੇਰੀ ਆਵਾਜ਼ ਇੰਝ ਨਹੀਂ ਦਬਾ ਸਕਦੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਝੂਠੇ ਕੇਸ ਵਿਚ ਜਦੋਂ ਸਰਕਾਰ ਨੂੰ ਕੁਝ ਨਹੀਂ ਮਿਲਿਆ ਤਾਂ ਉਸ ਵਲੋਂ ਇਹ ਕਾਰਵਾਈ ਕੀਤੀ ਗਈ।

ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੱਟਾਂ ਦੇ ਭੱਠੇ ਉੱਤੇ ਕੰਮ ਕਰ ਰਹੇ ਨੌਜਵਾਨ ‘ਤੇ ਤੇਂਦੂਏ ਨੇ ਕੀਤਾ ਹਮਲਾ: ਨੌਜਵਾਨ ਨੇ ਜਾਨ ‘ਤੇ ਖੇਡ ਦਿਖਾਈ ਬਹਾਦਰੀ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ SGPC ਪ੍ਰਧਾਨ ਨੇ ਪ੍ਰਗਟਾਇਆ ਇਤਰਾਜ਼