ਮੋਹਾਲੀ, 30 ਮਈ 2022 – ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਖਿਲਾਫ ਨਸ਼ਿਆਂ ਦਾ ਮਾਮਲਾ ਦਰਜ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਸੀ। ਮਜੀਠੀਆ ਨੇ ਡਰੱਗਜ਼ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਸੀ।
ਬਿਕਰਮ ਮਜੀਠੀਆ ‘ਤੇ ਪਿਛਲੀ ਕਾਂਗਰਸ ਸਰਕਾਰ ਨੇ ਨਸ਼ਿਆਂ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਪੰਜਾਬ ਵਿੱਚ 6 ਹਜ਼ਾਰ ਕਰੋੜ ਦੇ ਡਰੱਗਜ਼ ਕੇਸ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਮਜੀਠੀਆ ਖਿਲਾਫ ਇਹ ਕੇਸ ਕੀਤਾ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੀ। ਹਾਲਾਂਕਿ, ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। 20 ਫਰਵਰੀ ਨੂੰ ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਇਸ ਵਾਰ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਚੋਣ ਲੜੀ ਹੈ। ਜਿੱਥੇ ਸਿੱਧੂ ਅਤੇ ਮਜੀਠੀਆ ਵਿਚਾਲੇ ਮੁਕਾਬਲਾ ਹੋਣਾ ਸੀ ਪਰ ਇਹ ਚੋਣ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਨੇ ਜਿੱਤ ਲਈ ਹੈ। ਹਾਲਾਂਕਿ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਮਜੀਠੀਆ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣ ਚੁੱਕੀ ਹੈ।