ਚੰਡੀਗੜ੍ਹ, 22 ਜੁਲਾਈ 2022 – ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਡਰਗਜ਼ ਮਾਮਲੇ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਦੀ ਜ਼ਮਾਨਤ ਅਰਜੀ ਹਾਈਕੋਰਟ ਨੇ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਮਾਨਤ ਅਰਜੀ ਤੇ ਹੁਣ 29 ਜੁਲਾਈ ਨੂੰ ਸੁਣਵਾਈ ਹੋਏਗੀ।
ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ 29 ਜੁਲਾਈ ਦੀ ਤਾਰੀਖ਼ ਪਾ ਦਿੱਤੀ ਗਈ, ਕਿਉਂਕਿ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲਾਂ ਦਾ ਕਹਿਣਾ ਸੀ ਕਿ ਉਹ ਇਸ ਕੇਸ ਲਈ ਦਿੱਲੀ ਤੋਂ ਸੀਨੀਅਰ ਵਕੀਲ ਬੁਲਾਉਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਪਹਿਲਾਂ ਹਾਈਕੋਰਟ ਦੇ 2 ਡਬਲ ਬੈਂਚ ਨਾਂਹ ਕਰ ਚੁੱਕੇ ਹਨ।