ਚੰਡੀਗੜ੍ਹ, 1 ਮਈ 2022 – ਜੇਲ੍ਹਾਂ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਤਹਿਤ ਜੇਲ੍ਹ ਵਿਭਾਗ ਵੱਲੋਂ ਜੇਲ੍ਹਾਂ ‘ਚ ਤਲਾਸ਼ੀ ਦੌਰਾਨ 351 ਮੋਬਾਈਲ ਅਤੇ 207 ਸਿਮ ਕਾਰਡ ਬਰਾਮਦ ਕੀਤੇ ਗਏ ਹਨ ਅਤੇ ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।
ਤੁਹਾਨੂੰ ਦੱਸ ਦਈਏ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜੇਲ੍ਹ ਵਿਭਾਗ ਵੱਲੋਂ ਅਪ੍ਰੈਲ ‘ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦਾ ਅਗਲੇ 6 ਮਹੀਨਿਆਂ ਵਿੱਚ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਬਣਾਉਣ ਦਾ ਟੀਚਾ ਹੈ।
ਇਸ ਮਾਮਲੇ ‘ਚ ਜੇਲ ਮੰਤਰੀ ਹਰਜੋਤ ਬੈਂਸ ਬੈਂਸ ਪਹਿਲਾਂ ਹੀ ਕਹਿ ਚੁੱਕੇ ਹਨ ਕੇ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਨੀਤੀ ਹੋਵੇਗੀ, ਭ੍ਰਿਸ਼ਟ ਅਧਿਕਾਰੀਆਂ ‘ਤੇ ਵੀ ਕਾਰਵਾਈ ਹੋਵੇਗੀ।