ਚੰਡੀਗੜ੍ਹ, 24 ਜਨਵਰੀ 2024 – ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ ਜਿਨ੍ਹਾ ਵਿਚ ਵੱਡਾ ਫ਼ੈਸਲਾ ਇਹ ਹੈ ਕਿ ਪੰਜਾਬ ਵਿਚ 10 ਲੱਖ 77 ਹਜ਼ਾਰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਜਿਨ੍ਹਾਂ ਦੇ ਕਾਰਡ ਕੱਟੇ ਗਏ ਉਨ੍ਹਾਂ ਨੂੰ ਵੀ ਰਾਸ਼ਨ ਮਿਲੂਗਾ।
ਇਸ ਤੋਂ ਇਲਾਵਾ ਦੁੱਜਾ ਵੱਡਾ ਫੈਸਲਾ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਲਿਆ ਗਿਆ ਹੈ। ਜਿਸ ‘ਚ ਅਧਿਆਪਕਾਂ ਦੀ ਬਦਲੀ ਨੂੰ ਵੀ ਸੌਖਾ ਕੀਤਾ ਗਿਆ ਹੈ। ਜਿਹੜਾ ਟੀਚਰ ਆਪਣੇ ਜਿਲ੍ਹੇ ‘ਚ, ਆਪਣੇ ਘਰ ਦੇ ਨੇੜੇ ਆਉਣਾ ਚਾਹੁੰਦਾ ਹੈ ਉਹ ਇੱਕ ਸੌਖੀ ਪ੍ਰਕ੍ਰਿਆ ਜ਼ਰੀਏ ਆ ਸਕਦਾ ਹੈ।
ਤੀਜਾ ਫੈਸਲਾ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਬਾਰੇ ਕੀਤਾ ਗਿਆ ਹੈ, ਜਿਨ੍ਹਾਂ ਦੀ ਪੈਨਸ਼ਨ 6000 ਤੋਂ ਵਧਾਕੇ 10000 ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਸ਼ਨ ਦੀ ਡੋਰ ਸਟੈਪ ਡਲੀਵਰੀ ਵੀ ਕੀਤੀ ਜਾਵੇਗੀ।
ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ‘ਚ ਜ਼ਖਮੀ ਵਿਅਕਤੀ ਦੇ ਮੁਫਤ ਇਲਾਜ ਦੇ ਨਾਲ-ਨਾਲ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ‘ਚ ਪਹੁੰਚਾਉਣ ਵਾਲੇ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। ਇਸ ਦੀ ਸ਼ੁਰੂਆਤ 27 ਜਨਵਰੀ ਨੂੰ ਰੋਡ ਸੇਫਟੀ ਫੋਰਸ ਨਾਲ ਕੀਤੀ ਜਾਵੇਗੀ। SSF ਕੋਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਵਾਹਨ ਹਨ।