ਚੰਡੀਗੜ੍ਹ, 7 ਜਨਵਰੀ 2023 – ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਨਵੇਂ ਮੰਤਰੀ ਡਾ: ਬਲਬੀਰ ਸਿੰਘ ਦੇ ਸਹੁੰ ਚੁੱਕਣ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਿਭਾਗਾਂ ਵਿੱਚ ਵੀ ਫੇਰਬਦਲ ਕਰ ਦਿੱਤਾ ਹੈ। ਨਵੇਂ ਮੰਤਰੀ ਡਾ: ਬਲਬੀਰ ਸਿੰਘ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਹਿਲਾਂ ਇਹ ਵਿਭਾਗ ਚੇਤਨ ਸਿੰਘ ਜੌੜਾਮਾਜਰਾ ਕੋਲ ਸੀ। ਇਸ ਤੋਂ ਇਲਾਵਾ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਵਾਪਸ ਲੈ ਲਿਆ ਗਿਆ ਹੈ। ਸੀਐਮ ਭਗਵੰਤ ਮਾਨ ਨੇ ਹੁਣ ਇਹ ਵਿਭਾਗ ਆਪਣੇ ਕੋਲ ਰੱਖ ਲਿਆ ਹੈ।