ਮਾਲ ਪਟਵਾਰੀ ਅਤੇ ਉਸਦਾ ਕਾਰਿੰਦਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਨਵੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ ਸਿੰਘ ਨੂੰ ਦਲਜੀਤ ਸਿੰਘ ਵਾਸੀ ਕਬੀਰ ਨਗਰ, ਲੁਧਿਆਣਾ ਸਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਉਸ ਦੀ ਮਾਤਾ ਦੇ ਨਾਂ ‘ਤੇ ਰਜਿਸਟਰਡ ਪਲਾਟ ਦਾ ਰਿਕਾਰਡ ਦੇਣ ਬਦਲੇ ਉਕਤ ਪਟਵਾਰੀ ਅਤੇ ਉਸਦਾ ਕਾਰਿੰਦਾ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਸਨੇ ਅੱਗੇ ਦੱਸਿਆ ਕਿ ਉਹ ਦੋਸੀ ਵਿਚੋਲੇ ਨੂੰ ਪਹਿਲੀ ਕਿਸਤ ਵਜੋਂ 1000 ਰੁਪਏ ਪਹਿਲਾਂ ਹੀ ਰਿਸਵਤ ਦੇ ਚੁੱਕਾ ਹੈ।

ਸ਼ਿਕਾਇਤਕਰਤਾ ਦੀ ਇਸ ਸੂਚਨਾ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜਮ ਪਟਵਾਰੀ ਅਤੇ ਉਸ ਦੇ ਵਿਚੋਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਮੁਲਜਮਾਂ ਖ਼ਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸਾਖਾ, ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਣੇ ਚਾਰ ਗ੍ਰਿਫਤਾਰ

ਕਸ਼ਮੀਰੀ ਪੰਡਤਾਂ ਤੇ ਮਜ਼ਦੂਰਾਂ ਨੂੰ ਧਮਕੀਆਂ ਦੇਣ ਵਾਲਾ ਲਸ਼ਕਰ ਦਾ ਕਮਾਂਡਰ ਐਨਕਾਊਂਟਰ ‘ਚ ਢੇਰ