ਚੰਡੀਗੜ੍ਹ, 1 ਫਰਵਰੀ, 2023: ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਨੂੰ ਪੰਜਾਬ ਸਰਕਾਰ ਨੇ 18/09/2020 ਨੂੰ 3 ਸਾਲ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ। ਪੜ੍ਹੋ ਹੁਕਮਾਂ ਦੀ ਕਾਪੀ….