ਚੰਡੀਗੜ੍ਹ, 28 ਮਾਰਚ, 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਗਏ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤਾ ਹੈ।
ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਖਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਹਟਾਉਣਾ ਗੈਰ ਕਾਨੂੰਨੀ ਤੇ ਗਲਤ ਹੈ, ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।

