ਮਾਨ ਨੇ 4358 ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦਿੱਤੀ; ਜਲਦੀ ਹੀ ਦੇਵੇਗੀ ਨਿਯੁਕਤੀ ਪੱਤਰ

ਚੰਡੀਗੜ੍ਹ, 28 ਮਈ 2022 – ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਨੌਜਵਾਨਾਂ ਲਈ ਖੁਸ਼ਖਬਰੀ ਹੈ। ਮਾਨ ਸਰਕਾਰ ਨੇ ਉਨ੍ਹਾਂ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦੀ ਹੀ ਇਨ੍ਹਾਂ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾਵੇਗਾ। ਪੜਤਾਲ ਉਪਰੰਤ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਇਸ ਬਾਰੇ ਸੀਐਮ ਭਗਵੰਤ ਨੇ ਟਵੀਟ ਕਰਦਿਆਂ ਲਿਖਿਆ ਕਿ – ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਹੈ। ਸਾਰੇ ਚੁਣੇ ਹੋਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।

ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ। ਹਾਲਾਂਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਿਆ। ਇਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਤਾਂ ਨੌਜਵਾਨਾਂ ਨੂੰ ਵੱਡੀਆਂ ਆਸਾਂ ਸਨ। ਹਾਲਾਂਕਿ ਕੋਈ ਸੁਣਵਾਈ ਨਹੀਂ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਅਤੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਫਿਰ ਵੀ ਸਰਕਾਰ ਜੁਆਇਨਿੰਗ ਲੈਟਰ ਨਹੀਂ ਦੇ ਰਹੀ।

ਪੰਜਾਬ ਦੀ ਮਾਨ ਸਰਕਾਰ 26,754 ਅਸਾਮੀਆਂ ‘ਤੇ ਸਰਕਾਰੀ ਭਰਤੀ ਕਰ ਰਹੀ ਹੈ। ਇਸ ਪੱਖੋਂ ਇਹ ਬਹੁਤ ਵੱਡਾ ਫੈਸਲਾ ਹੈ। ਇਨ੍ਹਾਂ ‘ਚੋਂ ਕਈ ਅਸਾਮੀਆਂ ‘ਤੇ ਭਰਤੀ ਹੋ ਚੁੱਕੀ ਹੈ। ਅਜੇ ਬਹੁਤ ਸਾਰੇ ਇਸ਼ਤਿਹਾਰ ਆਉਣੇ ਬਾਕੀ ਹਨ। ਇਸ ਤੋਂ ਇਲਾਵਾ ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਐਲਾਨ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਕੋਰਟ ਦੀ ਲਿਫਟ ‘ਚ ਢਾਈ ਘੰਟੇ ਤੱਕ ਫਸੇ ਰਹੇ ਵਕੀਲ, ਕੰਧ ਤੋੜ ਕੇ ਕੱਢੇ ਬਾਹਰ

ਗੈਸ ਸਿਲੰਡਰ ਫਟਣ ਕਾਰਨ ਗੁਆਂਢੀਆਂ ਦੀ ਢਹੀ ਕੰਧ, ਹੇਠਾਂ ਆਉਣ ਕਾਰਨ ਚਾਰ ਦੀ ਮੌਤ