ਚੰਡੀਗੜ੍ਹ, 12 ਮਈ 2022 – ਪੰਜਾਬ ਵਿੱਚ ਇੱਕ ਵਾਰ ਫਿਰ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਉੱਤੇ ਕੈਂਚੀ ਚਲਾਈ ਹੈ। ਪੰਜਾਬ ਦੇ 8 ਨੇਤਾਵਾਂ ਦੀ ਸੁਰੱਖਿਆ ‘ਚ ਭਾਰੀ ਕਟੌਤੀ ਕੀਤੀ ਗਈ ਹੈ। ਇਨ੍ਹਾਂ ਆਗੂਆਂ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹਨ।
ਸੁਰੱਖਿਆ ਵਿਚ ਕਟੌਤੀ ਤੋਂ ਬਾਅਦ 127 ਪੁਲਿਸ ਮੁਲਾਜ਼ਮਾਂ ਅਤੇ 9 ਪਾਇਲਟ ਵਾਹਨਾਂ ਨੂੰ ਵਾਪਸ ਲੈ ਲਿਆ ਗਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਜਨਤਾ ਦੀ ਸੁਰੱਖਿਆ ਲਈ ਹੁਣ ਉਨ੍ਹਾਂ ਨੂੰ ਵਾਪਸ ਥਾਣੇ ਲਿਜਾਇਆ ਜਾਵੇਗਾ।