- ਕੈਬਨਿਟ ਮੰਤਰੀ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਦਾ ਐਡੀਟਰ ਨਿਊਜ਼, ਚੰਡੀਗੜ੍ਹ, 21 ਅਗਸਤ 2025 – ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਜਾ ਰਿਹਾ ਹੈ, ਤਾਂ ਜੋ ਮੌਕੇ ‘ਤੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕਰਨਗੇ
ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਸੁਲਤਾਨਪੁਰ ਲੋਧੀ ਵਿੱਚ ਹਾਲਾਤਾਂ ਦਾ ਜਾਇਜ਼ਾ ਲੈਣਗੇ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣਗੇ
ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਕਪੂਰਥਲਾ ਵਿੱਚ ਜ਼ਿਲ੍ਹਾ ਅਧਿਕਾਰੀਆਂ ਅਤੇ IMA ਦੇ ਅਹੁਦੇਦਾਰਾਂ ਨਾਲ ਬੈਠਕ ਕਰ ਕੇ ਰਾਹਤ ਪ੍ਰਬੰਧਾਂ ਦੀ ਸਮੀਖਿਆ ਕਰਨਗੇ
ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਵ ਅਤੇ ਰਾਹਤ ਕਾਰਜਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ।
