ਚੰਡੀਗੜ੍ਹ, 28 ਅਪ੍ਰੈਲ 2022 – ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਐਕਸ਼ਨ ਮੋੜ ‘ਚ ਪੰਜਾਬ ਸਰਕਾਰ ਨੇ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਹੈ। ਜਲ ਸਰੋਤ, ਮਾਈਨਿੰਗ ਤੇ ਜਿਓਲੋਜੀ ਵਿਭਾਗ ‘ਚ ਤਾਇਨਾਤ ਜਿਓਲੌਜਿਸਟ ਗਗਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਹ ਹੈੱਡਕੁਆਰਟਰ ਨਿਗਰਾਨ ਇੰਜੀਨੀਅਰ ਆਈ.ਬੀ. ਹਲਕਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ।