ਚੰਡੀਗੜ੍ਹ, 15 ਜੂਨ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੀ 15 ਜੂਨ ਨੂੰ ਜਲੰਧਰ ਤੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਝੰਡੀ ਵਿਖਾ ਕੇ ਕੀਤੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਲਾਨ ਕੀਤਾ ਕਿ ਠੇਕੇ ‘ਤੇ ਰੱਖੇ 26 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅਗਲੇ ਸੈਸ਼ਨ ਵਿੱਚ ਇਕ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਹੈ। ਜਲਦ ਹੀ ਠੇਕੇ ‘ਤੇ ਰੱਖੇ 26 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ।