ਚੰਡੀਗੜ੍ਹ, 17 ਅਪ੍ਰੈਲ 2022 – ਪੰਜਾਬ ਦੇ ਆਈਪੀਐਸ ਅਫਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਤਾਇਨਾਤੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਦੀ ਸਰਕਾਰ ਭੰਬਲਭੂਸੇ ਵਿੱਚ ਨਜ਼ਰ ਆ ਰਹੀ ਹੈ। ਮਾਨ ਸਰਕਾਰ ਨੇ ਪਿਛਲੇ 10 ਦਿਨਾਂ ਵਿੱਚ 3 ਵਾਰ ਉਨ੍ਹਾਂ ਦਾ ਤਬਾਦਲਾ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਜਿਸ ਵਿਚ ਪਹਿਲਾਂ ਉਸ ਨੂੰ ਨਿਯੁਕਤ ਕੀਤਾ ਗਿਆ ਸੀ, ਹੁਣ ਤਬਾਦਲੇ ਤੋਂ ਬਾਅਦ ਉਸ ਨੂੰ ਦੁਬਾਰਾ ਉੱਥੇ ਤਾਇਨਾਤ ਕਰ ਦਿੱਤਾ ਗਿਆ ਹੈ।
7 ਅਪ੍ਰੈਲ ਨੂੰ ਗੁਰਪ੍ਰੀਤ ਭੁੱਲਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਸਨ।
15 ਅਪ੍ਰੈਲ ਨੂੰ ਉਸ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਤੋਂ ਬਦਲ ਕੇ ਰੋਪੜ ਰੇਂਜ ਦਾ ਡੀ.ਆਈ.ਜੀ. ਅਤੇ 16 ਅਪ੍ਰੈਲ ਨੂੰ, ਸਰਕਾਰ ਨੇ ਉਨ੍ਹਾਂ ਨੂੰ ਦੁਬਾਰਾ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਡੀਆਈਜੀ ਨਿਯੁਕਤ ਕੀਤਾ। ਹੁਣ ਉਨ੍ਹਾਂ ਨੂੰ ਰੋਪੜ ਰੇਂਜ ਦੇ ਡੀਆਈਜੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।