ਚੰਡੀਗੜ੍ਹ, 25 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਜਿਸ ਤਹਿਤ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਆਪਣੀ ਰਜਿਸ਼ਟ੍ਰੇਸ਼ਨ ਕਰ ਸਕਣਗੇ। ਰਜਿਸ਼ਟ੍ਰੇਸ਼ਨ ਦੇ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।
ਤੁਹਾਨੂੰ ਦੱਸ ਦਈਏ ਕੇ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਇੱਕ ਏਕੜ ‘ਤੇ ਦੇਣ ਦਾ ਐਲਾਨ ਕੀਤਾ ਹੋਇਆ ਹੈ।
ਜਿਸ ਬਾਰੇ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕੇ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।