ਚੰਡੀਗੜ੍ਹ, 5 ਨਵੰਬਰ 2022 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ‘ਆਪ’ ਦੇ ਦੋ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ ਵਿਧਾਇਕ ਜਗਰਾਉਂ ਅਤੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ‘ਤੇ ਦੋਸ਼ ਲੱਗੇ ਹਨ ਕੇ ਮਾਣੂੰਕੇ ਨੇ ਆਪਣੇ ਪਤੀ ਨੂੰ ਆਪਣਾ ਓ.ਐਸ.ਡੀ ਨਿਯੁਕਤ ਕੀਤਾ ਹੈ ਅਤੇ ਟਰੱਕ ਯੂਨੀਅਨਾਂ ਦੇ ਪ੍ਰਧਾਨ ਦਾ ਅਹੁਦਾ 2-2 ਲੱਖ ਵਿੱਚ ਵੇਚਿਆ ਗਿਆ ਗਿਆ ਹੈ।
ਇਸ ਤੋਂ ਬਿਨਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ‘ਤੇ ਦੋਸ਼ ਲੱਗੇ ਹਨ ਕੇ ਉਹਨਾਂ ਨੇ ਨਸ਼ੇ ਦੇ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਅਤੇ ਭ੍ਰਿਸ਼ਟਾਚਾਰ ਕਰ ਰਿਹਾ ਹੈ।