ਚੰਡੀਗੜ੍ਹ, 17 ਜੂਨ 2022 – ਕੇਂਦਰ ਸਰਕਾਰ ਵੱਲੋਂ ਫੌਜ ‘ਚ ਭਰਤੀ ਲਈ ਬਣਾਈ ਗਈ ਅਗਨੀਪਥ ਯੋਜਨਾ ਦਾ ਪੰਜਾਬ ਦੇ ਮੁਖ ਮੰਤਰੀ ਨੇ ਵੀ ਵਿਰੋਧ ਕੀਤਾ ਹੈ। ਮਾਨ ਨੇ ਟਵੀਟ ਕਰਕੇ ਇਸ ਸਕੀਮ ਨੂੰ ਵਾਪਿਸ ਲੈਣ ਦੀ ਮੰਗ ਕੀਤੀ।
ਮਾਨ ਨੇ ਟਵੀਟ ਕਰਦਿਆਂ ਕਿਹਾ ਕੇ, “2 ਸਾਲ ਫੌਜ ‘ਚ ਭਰਤੀ ‘ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ ‘ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ…”
ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਫੌਜ ‘ਚ ਭਰਤੀ ਲਈ ਬਣਾਈ ਗਈ ਅਗਨੀਪਥ ਯੋਜਨਾ ਦਾ ਨੌਜਵਾਨ ਵਿਰੋਧ ਕਰ ਰਹੇ ਹਨ। ਇਸ ਸਜੀਮ ਦੇ ਵਿਰੋਧ ‘ਚ ਦੇਕਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹਿੰਸਾ ਹੋ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਫੌਜ ‘ਚ ਭਰਤੀ ਲਈ ਬਣਾਈ ਗਈ ਅਗਨੀਪਥ ਯੋਜਨਾ ‘ਚ ਉਮਰ ਹੱਦ ਵਧਾ ਦਿੱਤੀ ਗਈ ਹੈ ਪਰ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹੇ। ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਕਈ ਥਾਵਾਂ ‘ਤੇ ਰੇਲਵੇ ਟਰੈਕ ਅਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ।