ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖੁ+ਦਕੁ+ਸ਼ੀ: ਧੀ ਹੋਣ ‘ਤੇ ਮਾਰਦੇ ਸੀ ਤਾਹਨੇ

  • ਪਤੀ ਤੇ ਸੱਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਮੁਕਤਸਰ, 3 ਮਈ 2023 – ਮੁਕਤਸਰ ‘ਚ ਸਹੁਰਿਆਂ ਤੋਂ ਤੰਗ ਆ ਕੇ ਇਕ ਵਿਆਹੁਤਾ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਦੀ ਪੁਲਸ ਨੇ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕੁਲਵੰਤ ਸਿੰਘ ਵਾਸੀ ਮੁਕਤਸਰ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਅੱਠ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਵਾਸੀ ਰਹੂੜਿਆਂਵਾਲੀ ਨਾਲ ਹੋਇਆ ਸੀ | ਉਸ ਨੇ ਦੱਸਿਆ ਕਿ ਪਤੀ ਅਤੇ ਸੱਸ ਉਸ ਨੂੰ ਧੀ ਹੋਣ ਦਾ ਤਾਹਨੇ ਮਾਰਦੇ ਸਨ। ਪਤੀ ਅਤੇ ਸੱਸ ਨੇ ਭੈਣ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਹੋਇਆ ਸੀ। ਜਿਸ ਕਾਰਨ ਭੈਣ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ।

ਪੁਲੀਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੀ ਮਾਂ ਮਨਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ‘ਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ, ਕੋਈ ਵੀ ਮਾੜੀ ਗਤੀਵਿਧੀ ਨਹੀਂ ਦੇਖੀ ਗਈ – ਪੁਲਿਸ

ਹਲਦੀਰਾਮ ਨਾਲ ਸਬੰਧਤ ਜੋਗਿੰਦਰ ਰਾਣਾ ਨੂੰ ਗੈਰ ਮਿਆਰੀ ਤੇਲ ਵਰਤਣ ਲਈ 10 ਹਜ਼ਾਰ ਰੁਪਏ ਜੁਰਮਾਨਾ