ਅੱਜ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ

ਸ਼ੰਭੂ ਬਾਰਡਰ, 23 ਮਾਰਚ 2024 – ਅੱਜ 23 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 40ਵਾਂ ਦਿਨ ਹੈ। ਕਿਸਾਨ ਅਜੇ ਵੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਅੱਜ ਪੰਜਾਬ-ਹਰਿਆਣਾ ਦੇ ਬਾਰਡਰਾਂ ‘ਤੇ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਸ਼ਰਧਾਂਜਲੀ ਸਮਾਗਮ ‘ਚ ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੁਨੀਆ ਅਤੇ ਹੋਰ ਕਿਸਾਨ ਆਗੂ ਸ਼ਿਰਕਤ ਕਰਨਗੇ।

ਇੱਕ ਦਿਨ ਪਹਿਲਾਂ 22 ਮਾਰਚ ਨੂੰ ਹਿਸਾਰ ਵਿੱਚ ਇੱਕ ਸ਼ਹੀਦ ਸਮਾਗਮ (ਸ਼ਰਧਾਜਲੀ ਸਮਾਗਮ) ਹੋਇਆ ਸੀ, ਜਿਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।

ਇੱਥੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਨੇ ਸਮੁੱਚੇ ਦੇਸ਼ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਸਮੁੱਚੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ ਹਨ।

ਇਸ ਲਈ ਦੇਸ਼ ਭਰ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀਆਂ 12 ਮੰਗਾਂ ਪੂਰੀਆਂ ਕਰਕੇ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣ। 27 ਮਾਰਚ ਨੂੰ ਰਾਜਸਥਾਨ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਹੋਣਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IPL ‘ਚ ਅੱਜ ਪੰਜਾਬ ਦਾ ਪਹਿਲਾ ਮੈਚ ਦਿੱਲੀ ਨਾਲ, ਸੜਕ ਹਾਦਸੇ ਤੋਂ ਬਾਅਦ ਰਿਸ਼ਭ ਪੰਤ ਵੀ ਕਰਨਗੇ ਵਾਪਸੀ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨੂੰ ਸੌਂਪੇ ਦਸਤਾਵੇਜ਼ : ਕਿਹਾ ਕਿ………