ਹੁਣ ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ ਲਿਆਂਦਾ ਜਾ ਰਿਹਾ ਭਾਰਤ: ਹਾਂਗਕਾਂਗ ਤੋਂ ਹਵਾਲਗੀ ਨੂੰ ਮਿਲੀ ਮਨਜ਼ੂਰੀ

ਨਾਭਾ, 22 ਅਗਸਤ 2024 – ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ।

ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਿਉਂਕਿ ਜੇਲ੍ਹ ਵਿੱਚੋਂ ਫਰਾਰ ਹੋਏ ਲੋਕਾਂ ਦਾ ਇਹ ਸਭ ਤੋਂ ਵੱਡਾ ਮਦਦਗਾਰ ਸੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਉਸ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਐਸਪੀ, ਦੋ ਡੀਐਸਪੀ ਸਮੇਤ ਛੇ ਮੈਂਬਰਾਂ ਦੀ ਟੀਮ ਉਨ੍ਹਾਂ ਨੂੰ ਲੈਣ ਗਈ ਹੈ। ਪੰਜਾਬ ਪੁਲਿਸ ਖੁਦ ਉਸ ਨੂੰ ਹਾਂਗਕਾਂਗ ਤੋਂ ਲਿਆ ਰਹੀ ਹੈ। ਉਸ ਵਿਰੁੱਧ ਪੰਜਾਬ ਵਿੱਚ ਤਿੰਨ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ।

ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2018 ‘ਚ ਹਾਂਗਕਾਂਗ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਪੱਖ ਤੋਂ ਲੰਮੀ ਕਾਨੂੰਨੀ ਲੜਾਈ ਲੜੀ ਗਈ। ਪੰਜਾਬ ਪੁਲਿਸ ਨੇ ਉਥੋਂ ਦੀ ਅਦਾਲਤ ਵਿੱਚ ਉਸ ਖ਼ਿਲਾਫ਼ ਦੋਸ਼ ਸਾਬਤ ਕਰ ਦਿੱਤੇ ਸਨ। ਜਿਸ ਤੋਂ ਬਾਅਦ ਹੁਣ ਇਹ ਸਫਲਤਾ ਮਿਲੀ ਹੈ। ਇਸ ਦੇ ਨਾਲ ਹੀ ਦੋਸ਼ੀ ਦੇ ਭਾਰਤ ਪਹੁੰਚਣ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਸ ਦੇ ਨਾਲ ਇਸ ਜੁਰਮ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ ?

ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰੋਮੀ ‘ਤੇ 2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚ ਸ਼ਾਮਲ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਨਾਲ ਹੀ ਉਸਨੇ ਹਾਂਗਕਾਂਗ ਤੋਂ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਰਚੀ ਸੀ।

27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ‘ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ੍ਹ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ‘ਚ ਹੀ ਗ੍ਰਿਫਤਾਰ ਕਰ ਲਿਆ ਸੀ। ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ ‘ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ ‘ਚ ਮਾਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਵਿਧਾਇਕ ਦੀ ਪਤਨੀ ਨਾਲ ਛੇੜਛਾੜ ਦਾ ਮਾਮਲਾ: ਵਿਧਾਇਕ ਹਰਮੀਤ ਪਠਾਨਮਾਜਰਾ ਨੇ ਕਿਹਾ- ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ

ਅਦਾਲਤ ਨੇ ਸੁਣਾਈ ਬਲਾਤਕਾਰ ਦੇ ਦੋਸ਼ੀ ਨੂੰ 10 ਸਾਲ ਦੀ ਸਜ਼ਾ: 60 ਹਜ਼ਾਰ ਰੁਪਏ ਕੀਤਾ ਜੁਰਮਾਨਾ