ਗੈਂਗਸਟਰ ਰੋਮੀ ਦੀ ਹਾਂਗਕਾਂਗ ਹਾਈਕੋਰਟ ‘ਚ ਪਟੀਸ਼ਨ ਖਾਰਜ, ਲਿਆਂਦਾ ਜਾਵੇਗਾ ਭਾਰਤ, ਨਾਭਾ ਜੇਲ੍ਹ ਬ੍ਰੇਕ ਦਾ ਹੈ ਮਾਸਟਰਮਾਈਂਡ

  • ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਲਿਆਂਦਾ ਜਾਵੇਗਾ ਭਾਰਤ:
  • ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਹਾਂਗਕਾਂਗ ਗਿਆ ਸੀ ਭੱਜ,
  • 27 ਨਵੰਬਰ 2016 ਨੂੰ ਨਾਭਾ ਜੇਲ੍ਹ ਤੋਂ ਛੇ ਕੈਦੀ ਹੋਏ ਸੀ ਫਰਾਰ,
  • ਜਿਨ੍ਹਾਂ ‘ਚ ਦੋ ਅੱਤਵਾਦੀ ਅਤੇ ਚਾਰ ਗੈਂਗਸਟਰ ਸ਼ਾਮਲ ਸਨ,
  • ਗੈਂਗਸਟਰ ਰੋਮੀ ਸੀ ਨਾਭਾ ਜੇਲ੍ਹ ਬ੍ਰੇਕ ਦਾ ਮੁੱਖ ਸਾਜ਼ਿਸ਼ਕਰਤਾ

ਨਾਭਾ, 27 ਅਗਸਤ 2023 – ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਜਿਸ ਕਾਰਨ ਹੁਣ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ।

ਦਰਅਸਲ, ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਨੂੰ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਂਗਕਾਂਗ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਨੂੰ ਸਾਲ 2016 ‘ਚ ਗ੍ਰਿਫਤਾਰ ਕੀਤਾ ਗਿਆ ਸੀ। ਪਰ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਉਹ ਹਾਂਗਕਾਂਗ ਭੱਜ ਗਿਆ। ਇਸ ਤੋਂ ਬਾਅਦ ਉਸ ਨੂੰ ਹਾਂਗਕਾਂਗ ‘ਚ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਨੇ ਫਿਰ ਉਸ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਕੋਲ ਇਹ ਮੁੱਦਾ ਉਠਾਇਆ।

ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰੋਮੀ ‘ਤੇ ਸਾਲ 2016-17 ‘ਚ ਜਲੰਧਰ ਅਤੇ ਲੁਧਿਆਣਾ ‘ਚ ਹੋਏ ਕਤਲਾਂ ‘ਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਬਰੇਕ ਦੀ ਸਾਰੀ ਸਾਜ਼ਿਸ਼ ਨੂੰ ਹਾਂਗਕਾਂਗ ਤੋਂ ਹੀ ਰਚਿਆ ਸੀ।

ਜ਼ਿਕਰਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ਵਿਚ ਦੋ ਅੱਤਵਾਦੀ ਅਤੇ ਚਾਰ ਗੈਂਗਸਟਰ ਸ਼ਾਮਲ ਸਨ। ਜੇਲ੍ਹ ਬਰੇਕ ਤੋਂ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ। ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਸੀ। ਜਦਕਿ ਇਸ ਸਕੈਂਡਲ ‘ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ 12 ਸਾਲਾਂ ਤੋਂ ਭਗੌੜਾ ਅਕਾਊਂਟੈਂਟ ਗ੍ਰਿਫਤਾਰ: ਨਾਂ ਬਦਲ ਕੇ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ

ਟਰਾਂਸਪੋਰਟ ਟੈਂਡਰ ਘੁਟਾਲੇ ‘ਚ ED ਦੀ ਕਾਰਵਾਈ: ਤਲਾਸ਼ੀ ਦੌਰਾਨ ਮਿਲੇ ਅਹਿਮ ਦਸਤਾਵੇਜ਼, ਲਿਆਂਦਾ ਜਾਵੇਗਾ ਭਾਰਤ