ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਚੰਡੀਗੜ੍ਹ 18 ਫਰਵਰੀ 2023 – ਖੇਡ ਮੰਤਰੀ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਖੇਡ ਮੰਤਰੀ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ।

ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ ਹੈ।

ਤੁਹਾਨੂੰ ਦੱਸ ਦਈਏ ਕਿ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ ਅਤੇ ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਤੇ ਓਵਰ ਆਲ ਚੌਥਾ ਖਿਡਾਰੀ ਬਣਿਆ ਸੀ।

ਅਕਸ਼ਦੀਪ ਸਿੰਘ ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦਾ ਰਹਿਣ ਵਾਲਾ ਹੈ ਅਤੇ ਉਹ 23 ਵਰ੍ਹਿਆਂ ਦਾ ਹੈ। ਖੇਡ ਮੰਤਰੀ ਨੂੰ ਮਿਲਣ ਮੌਕੇ ਅਕਸ਼ਦੀਪ ਸਿੰਘ ਦੇ ਨਾਲ ਉਸ ਦੇ ਕੋਚ ਗੁਰਦੇਵ ਸਿੰਘ ਵੀ ਮੌਜੂਦ ਸਨ। ਇਸ ਤੋਂ ਬਿਨਾਂ ਖੇਡ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟੋਲਰੈਂਸ ਨੀਤੀ’, ਕੋਈ ਵੀ ਭ੍ਰਿਸ਼ਟਾਚਾਰੀ ਬਖ਼ਸ਼ਿਆ ਨਹੀਂ ਜਾਵੇਗਾ: ਮਲਵਿੰਦਰ ਕੰਗ

ਪੁਲਿਸ ਦੀ ਕੁਰਸੀ ਲੈ ਕੇ ਭੱਜਿਆ ਵਿਅਕਤੀ: ਪੁਲਿਸ ਨੇ ਰੇਹੜੇ ‘ਤੇ ਬਿਠਾ ਕੇ ਮੁੜ ਥਾਣੇ ਲਿਆਂਦਾ