ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ: ਮੋਹਾਲੀ ਦੇ ਇੱਕ ਰਿਜ਼ੋਰਟ ‘ਚ ਹੈ ਪ੍ਰੋਗਰਾਮ

  • CM ਮਾਨ ਦੇ ਨਾਲ ਕੇਜਰੀਵਾਲ ਵੀ ਕਰ ਸਕਦੇ ਨੇ ਸ਼ਿਰਕਤ

ਮੋਹਾਲੀ, 8 ਨਵੰਬਰ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਰੱਖੀ ਗਈ ਹੈ। ਇਹ ਪਾਰਟੀ ਅੱਜ ਸ਼ਾਮ ਨੂੰ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਵੀ.ਵੀ.ਆਈ.ਪੀਜ਼ ਦੀ ਆਮਦ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਨੇ ਪਹਿਲਾਂ ਹੀ ਰਿਜ਼ੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।

ਪੰਜਾਬ ਦੇ ਖੇਡ ਮੰਤਰੀ ਨੇ ਕੱਲ੍ਹ ਮੇਰਠ ਵਾਸੀ ਡਾ: ਗੁਰਵੀਨ ਕੌਰ ਨਾਲ ਮੁਹਾਲੀ ਦੇ ਨਵਾਂਗਾਓਂ ਕਸਬੇ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਕਰਵਾਇਆ ਸੀ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ। ਉਹ ਇਸ ਸਮੇਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਬਤੌਰ ਰੇਡੀਓਲੋਜਿਸਟ ਕੰਮ ਕਰ ਰਹੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਮੁੱਖ ਮੰਤਰੀ ਸਮੇਤ ਕਈ ਵੀ.ਆਈ.ਪੀਜ਼ ਪਹੁੰਚੇ ਸਨ। ਇਸ ਪ੍ਰੋਗਰਾਮ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਦੇ ਕਈ ਨੇਤਾਵਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਸੀ।

ਵਿਆਹ ਸਮਾਗਮ ਦੌਰਾਨ ਖੇਡ ਮੰਤਰੀ ਮੀਤ ਹੇਅਰ ਅਤੇ ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ ਦੋਸਤਾਂ ਦੀ ਬੇਨਤੀ ‘ਤੇ ਗੀਤ ‘ਤੈਨੂ ਦਿਲ ਵੇ ਦੇਵਾਂਗੇ’ ‘ਤੇ ਡਾਂਸ ਕੀਤਾ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਜ਼ੋਰਦਾਰ ਤਾੜੀਆਂ ਵਜਾਈਆਂ। ਪ੍ਰੋਗਰਾਮ ਦੌਰਾਨ ਦੋਵਾਂ ਪਾਸਿਆਂ ਤੋਂ ਆਏ ਦੋਸਤਾਂ ਅਤੇ ਰਿਸ਼ਤੇਦਾਰਾਂ ਨੇ ਵੀ ਖੂਬ ਨੱਚਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਗੁੱਟਾਂ ‘ਚ ਟਕਰਾਅ, 2 ਸਾਲ ਪਹਿਲਾਂ ਬੱਚਿਆਂ ‘ਚ ਹੋਈ ਲੜਾਈ ਦੀ ਰੰਜਿਸ਼ ‘ਚ ਇਕ ਦੂਜੇ ‘ਤੇ ਤੇ+ਜ਼ਧਾਰ ਹ+ਥਿਆਰਾਂ ਨਾਲ ਕੀਤਾ ਹਮਲਾ

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ