ਚੰਡੀਗੜ੍ਹ, 6 ਜੂਨ, 2023: ਪੰਜਾਬ ਦੇ CM ਭਗਵੰਤ ਮਾਨ ਅੱਜ ਗੈਰ-ਕਾਨੂੰਨੀ ਕਲੋਨੀਆਂ ਦੇ ਮੁੱਦੇ ‘ਤੇ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਵਿਭਾਗੀ ਪੱਧਰ ‘ਤੇ ਕੀਤੀ ਜਾਵੇਗੀ। ਇਸ ਮੀਟਿੰਗ ‘ਚ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜ਼ਿੰਪਾ ਵੀ ਸ਼ਾਮਲ ਹੋਣਗੇ। ਇਸ ਮੀਟਿੰਗ ‘ਚ ਪੰਜਾਬ ਦੀਆਂ ਗੈਰ-ਕਾਨੂੰਨੀ ਕਲੋਨੀਆਂ ਸੰਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।