ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਹਨੇਰੀ-ਤੂਫ਼ਾਨ ਦਾ Alert ਜਾਰੀ

ਚੰਡੀਗੜ੍ਹ, 19 ਜੂਨ 2025 – ਪੰਜਾਬ ਵਿਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਗਈ ਹੈ। ਪਿਛਲੇ 1-2 ਦਿਨ ਤੋਂ ਤਾਪਮਾਨ 40 ਡਿਗਰੀ ਤੋਂ ਹੇਠਾਂ ਟਿਕਿਆ ਹੋਇਆ ਹੈ, ਜੋ ਇਕ ਵੇਲੇ 47 ਡਿਗਰੀ ਤੋਂ ਵੀ ਉੱਪਰ ਟੱਪ ਗਿਆ ਸੀ। ਉੱਥੇ ਹੀ ਅੱਜ ਸਵੇਰ ਤੋਂ ਕਈ ਜ਼ਿਲ੍ਹਿਆਂ ਵਿਚ ਹਲਕੀ ਬਰਸਾਤ ਨਾਲ ਮੌਸਮ ਖਿੜਿਆ ਹੋਇਆ ਹੈ। ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਥੇ ਹੀ ਆਉਣ ਵਾਲੇ ਦਿਨਾਂ ਵਿਚ ਮੋਹਲੇਧਾਰ ਮੀਂਹ ਦੀ ਵੀ ਸੰਭਾਵਨਾ ਜਤਾਈ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ.ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੱਲ੍ਹ ਪੂਰੇ ਸੂਬੇ ਵਿਚ ਹੀ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। 20 ਜੂਨ ਲਈ ਵਿਭਾਗ ਨੇ 10 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਉੱਥੇ ਹੀ 21 ਅਤੇ 22 ਜੂਨ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੋਹਲੇਧਾਰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਖ਼ਾਸ ਤੌਰ ‘ਤੇ ਐਤਵਾਰ ਨੂੰ ਤਾਂ ਸੂਬੇ ਭਰ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ 2 ਦਿਨਾਂ ਦੌਰਾਨ ਫਿਰੋਜ਼ਪੁਰ, ਮੋਗਾ, ਫ਼ਰੀਦਕੋਟ, ਮੁਕਤਸਰ, ਫਾਜ਼ਿਲਕਾ ਤੇ ਬਠਿੰਡਾ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਉਕਤ 6 ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਦੀ ਭਵਿੱਖਬਾਣੀ ਤਾਂ ਕੀਤੀ ਗਈ ਹੈ, ਪਰ ਬਾਕੀ ਜ਼ਿਲ੍ਹਿਆਂ ਵਿਚ ਅਸਮਾਨੀ ਬਿਜਲੀ, ਹਨੇਰੀ ਅਤੇ ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ – ਐਡਵੋਕੇਟ ਧਾਮੀ