ਲੁਧਿਆਣਾ, 13 ਜੂਨ 2022 – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਪੰਜਾਬ ਦੇ ਸ਼ਹਿਰ ਲੁਧਿਆਣਾ ਪਹੁੰਚ ਰਹੇ ਹਨ। ਮੰਤਰੀ ਧਾਲੀਵਾਲ ਅੱਜ ਪੀਏਯੂ ਪਹੁੰਚ ਕੇ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਮੰਤਰੀ ਧਾਲੀਵਾਲ ਸਰਪੰਚਾਂ ਨਾਲ ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਚਰਚਾ ਕਰ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਲਿਆਂਦੀਆਂ ਜਾ ਰਹੀਆਂ ਨਵੀਆਂ ਸਕੀਮਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਕੁਲਦੀਪ ਧਾਲੀਵਾਲ ਖੁਦ ਵੀ ਕਿਸਾਨ ਹਨ। ਹਾਲ ਹੀ ਵਿੱਚ ਮੰਤਰੀ ਧਾਲੀਵਾਲ ਨੇ ਕਈ ਸਰਕਾਰੀ ਜ਼ਮੀਨਾਂ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ ਹੈ। ਜਿਨ੍ਹਾਂ ਪਿੰਡਾਂ ਵਿੱਚ ਲੋਕਾਂ ਨੇ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਕੀਤੇ ਹੋਏ ਹਨ, ਉਥੇ ਸਰਪੰਚਾਂ ਨਾਲ ਵੀ ਗੱਲ ਕੀਤੀ ਜਾ ਸਕਦੀ ਹੈ।