ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ, 28 ਜੂਨ 2023 – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਛੇਵੇਂ ਪਾਤਸ਼ਾਹ ਨੇ ਜਿਥੇ ਸਿੱਖਾਂ ਨੂੰ ਸ਼ਸ਼ਤਾਰਧਾਰੀ ਹੋਣ ਦਾ ਆਦੇਸ਼ ਕੀਤਾ, ਉਥੇ ਹੀ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮ ਦਿੱਤੇ। ਇਸ ਦਾ ਮੰਤਵ ਜੁਲਮ ਵਿਰੁੱਧ ਲਾਮਬੰਦ ਕਰਨਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਅਤੇ ਸ਼ਸਤਰ ਕਦੇ ਵੱਖ ਨਹੀਂ ਹੋ ਸਕਦੇ, ਜਿਸ ਤਹਿਤ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਕੌਮ ਨੂੰ ਧੜੇਬੰਦੀ ਤੇ ਵਿਚਾਰਧਾਰਕ ਮਤਭੇਦ ਪਾਸੇ ਰੱਖ ਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਇਕੱਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

SBE ਇਮੀਗ੍ਰੇਸ਼ਨ ‘ਤੇ 2 ਹੋਰ ਨਵੇਂ ਕੇਸ ਦਰਜ: ਦੋਵਾਂ ਮਾਮਲਿਆਂ ‘ਚ 28 ਲੱਖ ਦੀ ਠੱਗੀ ਦੇ ਦੋਸ਼

ਲੁਧਿਆਣਾ ‘ਚ 5 ਦਿਨ ਪਹਿਲਾਂ 30 ਰੁਪਏ ਕਿਲੋ ਮਿਲਣ ਵਾਲੇ ਟਮਾਟਰ 100 ਰੁਪਏ ਕਿਲੋ ਨੂੰ ਮਿਲਣ ਲੱਗੇ