ਲੁਧਿਆਣਾ, 4 ਦਸੰਬਰ 2022 – ਲੁਧਿਆਣਾ ਦੇ ਇੱਕ ਘਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਮਵਾਵੀਰ ਛੱਤ ਰਾਹੀਂ ਤੇਜ਼ਧਾਰ ਹਥਿਆਰਾਂ ਅਤੇ ਹੋਰ ਸਾਮਾਨ ਲੈ ਕੇ ਬਜ਼ੁਰਗ ਦੇ ਘਰ ਦਾਖਲ ਹੋਏ ਸਨ। ਘਰ ‘ਚ ਦਾਖਲ ਹੁੰਦੇ ਹੀ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਜਦੋਂ ਘਰ ਦੇ ਲੋਕਾਂ ਨੇ ਇਸ ‘ਤੇ ਇਤਰਾਜ਼ ਕੀਤਾ ਤਾਂ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਦਮਾਸ਼ਾਂ ਨੇ ਘਰ ਦੀ ਛੱਤ ਤੋਂ ਇੱਟਾਂ ਵੀ ਸੁੱਟੀਆਂ। ਇਲਾਕੇ ਦੇ ਲੋਕਾਂ ਅਨੁਸਾਰ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਆਏ ਦਿਨ ਲੋਕਾਂ ‘ਤੇ ਅਜਿਹੇ ਹਮਲੇ ਹੁੰਦੇ ਰਹਿੰਦੇ ਹਨ |
ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਕਾਰਨ ਇਹ ਹਮਲਾ ਕੀਤਾ ਗਿਆ ਹੈ। ਜਿਸ ਪਰਿਵਾਰ ‘ਤੇ ਹਮਲਾ ਕੀਤਾ ਗਿਆ ਹੈ ਉਸ ਪਰਿਵਾਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਇਸੇ ਦੁਸ਼ਮਣੀ ਕਾਰਨ ਹਮਲਾਵਰਾਂ ਨੇ ਛੱਤ ਤੋਂ ਛਾਲ ਮਾਰ ਕੇ ਘਰ ਦਾ ਦਰਵਾਜ਼ਾ ਤੋੜ ਦਿੱਤਾ ਅਤੇ ਬਜ਼ੁਰਗ ਅਤੇ ਨੌਜਵਾਨ ਦੀ ਕੁੱਟਮਾਰ ਕੀਤੀ।
ਇਹ ਘਟਨਾ ਜੋਧੇਵਾਲ ਬਸਤੀ ਨੇੜੇ ਸ਼ਕਤੀ ਨਗਰ ਦੀ ਹੈ। ਰੌਲਾ ਸੁਣ ਕੇ ਇਲਾਕੇ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਹਮਲਾਵਰ ਛੱਤਾਂ ਰਾਹੀਂ ਫਰਾਰ ਹੋ ਗਏ। ਜ਼ਖ਼ਮੀਆਂ ਦੀ ਪਛਾਣ ਰਾਜਨ ਗਰੋਵਰ (65), ਲਕਸ਼ੈ ਗਰੋਵਰ (27) ਅਤੇ ਪ੍ਰੇਮ ਰਾਣੀ (80) ਵਜੋਂ ਹੋਈ ਹੈ।
ਰਾਜਨ ਅਨੁਸਾਰ ਹਮਲਾਵਰਾਂ ਨੇ ਘਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾਵਰ ਘਰ ਦੀ ਛੱਤ ਤੋਂ ਆਏ ਸਨ। ਮੁਲਜ਼ਮਾਂ ਨੇ ਦਰਵਾਜ਼ਾ ਤੋੜ ਕੇ ਕੁੱਟਮਾਰ ਕੀਤੀ। ਇਸ ਸਬੰਧੀ ਇਲਾਕਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜ਼ਖ਼ਮੀਆਂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ