ਰਿਸ਼ਵਤ ਮਾਮਲੇ ਨੂੰ ਵਿੱਚ MLA ਅਮਿਤ ਰਤਨ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਿਆ

ਬਠਿੰਡਾ ,2 ਮਾਰਚ 2023: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ ਅੱਜ ਅਦਾਲਤੀ ਰਿਮਾਂਡ ਤਹਿਤ ’ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ । ਅਮਿਤ ਰਤਨ ਨੂੰ 22 ਫਰਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਤੋਂ ਹੀ ਉਹ ਪੁਲਿਸ ਰਿਮਾਂਡ ’ਤੇ ਹੋਣ ਕਰਕੇ ਵਿਜੀਲੈਂਸ ਦੀ ਹਿਰਾਸਤ ’ਚ ਸੀ।

ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦਾ ਕਹਿਣਾ ਸੀ ਕਿ ਇਸ ਸਬੰਧੀ ਬਣਦੀ ਪੁੱਛਗਿੱਛ ਰਿਮਾਂਡ ਦੌਰਾਨ ਕਰ ਲਈ ਗਈ ਹੈ ਜਿਸ ਕਰਕੇ ਹੋਰ ਪੁਲਿਸ ਰਿਮਾਂਡ ਨਹੀਂ ਮੰਗਿਆ ਗਿਆ। ਅਮਿਤ ਰਤਨ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੁਲਿਸ ਰਿਮਾਂਡ ਦੌਰਾਨ ਵਿਜੀਲੈਂਸ ਵਿਧਾਇਕ ਕੋਲੋਂ ਕੋਈ ਬਰਾਮਦਗੀ ਨਹੀਂ ਕਰਵਾ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਵੱਲੋਂ ਸਾਲ 2017 ’ਚ ਚੋਣ ਲੜੀ ਗਈ ਸੀ ਤਾਂ ਉਸ ਵੇਲੇ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਆਪਣੀ ਜਾਇਦਾਦ ਦਾ ਵੇਰਵਾ ਦਿੱਤਾ ਸੀ ਅਤੇ 2022 ਦੀਆਂ ਚੋਣਾਂ ਮੌਕੇ ਵੀ, ਜਿਸ ਮੁਤਾਬਿਕ ਵਿਧਾਇਕ ਨੇ ਕੋਈ ਨਵੀਂ ਜਾਇਦਾਦ ਨਹੀਂ ਬਣਾਈ ਹੈ ।

ਉਨ੍ਹਾਂ ਦੱਸਿਆ ਕਿ ਵਿਧਾਇਕ ਦੀ ਚੰਡੀਗੜ੍ਹ ਰਿਹਾਇਸ਼ ਤੋਂ ਜੋ ਕਾਗਜ਼ਾਤ ਵਿਜੀਲੈਂਸ ਨੇ ਲਏ ਸੀ, ਉਨ੍ਹਾਂ ਦੀ ਪੜਤਾਲ ਦੌਰਾਨ ਵੀ ਵਿਜੀਲੈਂਸ ਨੂੰ ਕੁੱਝ ਨਹੀਂ ਮਿਲਿਆ ਅਤੇ ਨਾ ਹੀ ਪਟਿਆਲਾ ਸਥਿਤ ਰਿਹਾਇਸ਼ ਤੋਂ। ਅਮਿਤ ਰਤਨ ਨੂੰ ਬਠਿੰਡਾ ਦੀ ਥਾਂ ਪਟਿਆਲਾ ਜ਼ੇਲ੍ਹ ਭੇਜੇ ਜਾਣ ਦੇ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਇਹ ਉਨ੍ਹਾਂ ਵੱਲੋਂ ਹੀ ਅਪੀਲ ਕੀਤੀ ਗਈ ਸੀ ਕਿਉਂਕਿ ਬਠਿੰਡਾ ਜੇਲ੍ਹ ’ਚ ਏ ਕੈਟਾਗਿਰੀ ਦੇ ਨਾਮੀ ਗੈਂਗਸਟਰ ਹਨ, ਜਿੱਥੇ ਵਿਧਾਇਕ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ। ਦੱਸਣਯੋਗ ਹੈ ਕਿ ਇਸੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਵਿਧਾਇਕ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ 16 ਫਰਵਰੀ ਨੂੰ ਸਰਕਟ ਹਾਊਸ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਸੀ ਜੋ ਹੁਣ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਹਾਲੀ: ਉਂਗਲਾਂ ਵੱਢਣ ਦੇ ਮਾਮਲੇ ਵਿੱਚ 4 ਕਾਬੂ, 4 ਪਿਸਟਲਾਂ, 13 ਕਾਰਤੂਸ ਤੇ ਉਂਗਲਾਂ ਵੱਢਣ ਵਾਲੇ ਤੇਜ਼ਧਾਰ ਦਾਤ ਸਮੇਤ ਕੀਤਾ ਗ੍ਰਿਫਤਾਰ

ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਗ੍ਰਿਫਤਾਰ