ਕਪੂਰਥਲਾ ‘ਚ MLA ਨੇ ਧੁੱਸੀ ਬੰਨ੍ਹ ਤੁੜਵਾਇਆ: ਲੋਕਾਂ ਨੂੰ ਨਾਲ ਲੈ ਕੇ ਚਲਾਈ JCB

  • ਕਿਹਾ- ਮੇਰੇ ਇਲਾਕੇ ਦੇ ਪਿੰਡਾਂ ਦੇ ਡੁੱਬਣ ਦਾ ਖ਼ਤਰਾ, ਜ਼ਿਲ੍ਹਾ ਪ੍ਰਸ਼ਾਸਨ ਅਣਜਾਣ

ਕਪੂਰਥਲਾ, 15 ਜੁਲਾਈ 2023 – ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਖੇਤਰ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਲਾਕੇ ਦੇ ਲੋਕਾਂ ਨਾਲ ਦੇਰ ਰਾਤ ਪਿੰਡ ਭੜੋਆਣਾ ਨੇੜੇ ਧੁੱਸੀ ਬੰਨ੍ਹ ਨੂੰ ਜੇਸੀਬੀ ਮਸ਼ੀਨ ਨਾਲ ਤੋੜਿਆ। ਬੰਨ੍ਹ ਨੂੰ ਤੋੜਨ ਤੋਂ ਪਹਿਲਾਂ ਵਿਧਾਇਕ ਨੇ ਡਰੇਨੇਜ ਵਿਭਾਗ ਅਤੇ ਸਥਾਨਕ ਪੁਲਿਸ ਨੂੰ ਸੁਚੇਤ ਕੀਤਾ ਸੀ ਕਿ ਵਿਭਾਗ ਆਪ ਹੀ ਬੰਨ੍ਹ ਤੋੜੇ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਅਨੁਸਾਰ ਉਨ੍ਹਾਂ ਦੇ ਇਲਾਕੇ ਦੇ ਲੋਕ ਹੜ੍ਹਾਂ ਦੇ ਪਾਣੀ ਕਾਰਨ ਖ਼ਤਰੇ ਵਿੱਚ ਹਨ ਅਤੇ ਪ੍ਰਸ਼ਾਸਨ ਬੇਖ਼ਬਰ ਹੈ। ਸੁਲਤਾਨਪੁਰ ਲੋਧੀ ਦੇ ਐਸਡੀਐਮ ਚੰਦਰਜੋਤੀ ਨੇ ਕਿਹਾ ਕਿ ਉਹ ਜਾਂਚ ਤੋਂ ਬਾਅਦ ਹੀ ਕੁਝ ਦੱਸ ਸਕਦੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਕਰਨਜੀਤ ਸਿੰਘ ਆਹਲੀ ਨੇ ਧੁੱਸੀ ਬੰਨ੍ਹ ਦੇ ਤੋੜਨ ਨੂੰ ਗਲਤ ਦੱਸਿਆ ਹੈ।

ਡੈਮ ਸਰਕਾਰੀ ਮਲਕੀਅਤ ਹੈ। ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਤੋੜਨਾ ਗੈਰ-ਕਾਨੂੰਨੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੰਨ੍ਹ ਤੋੜਨ ਵਾਲੇ ਵਿਧਾਇਕ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕੱਲ੍ਹ ਹੀ ਕੈਨੇਡਾ ਤੋਂ ਪਰਤੇ ਹਨ। ਉਹ ਆਉਂਦੇ ਹੀ ਹੜ੍ਹਾਂ ਦਾ ਜਾਇਜ਼ਾ ਲੈਣ ਆਪਣੇ ਇਲਾਕੇ ਸੁਲਤਾਨਪੁਰ ਲੋਧੀ ਪਹੁੰਚ ਗਏ। 8 ਪਿੰਡਾਂ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਹੜ੍ਹਾਂ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਦੱਸਿਆ, ਜਿਸ ਤੋਂ ਬਾਅਦ ਵਿਧਾਇਕ ਨੇ ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਨੂੰ ਤੋੜਨ ਲਈ ਸੂਚਿਤ ਕੀਤਾ, ਤਾਂ ਜੋ ਹੜ੍ਹ ਦੇ ਪਾਣੀ ਨੂੰ ਸਤਲੁਜ ਦਰਿਆ ਰਾਹੀਂ ਹਰੀਕੇ ਹੈੱਡ ਵਰਕਸ ਵੱਲ ਮੋੜਿਆ ਜਾਵੇ।

ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੰਨ੍ਹ ਨੂੰ ਤੋੜਨ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਵਾਸੀਆਂ ਅਤੇ ਆਪਣੇ ਵਰਕਰਾਂ ਨੂੰ ਬੰਨ੍ਹ ਤੋੜਨ ਲਈ ਕਿਹਾ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਪਰ ਪੁਲਿਸ ਨੇ ਕੋਈ ਕੰਮ ਨਹੀਂ ਕੀਤਾ ਅਤੇ ਜੇਸੀਬੀ ਮਸ਼ੀਨ ਨਾਲ ਬੰਨ੍ਹ ਨੂੰ ਤੋੜ ਦਿੱਤਾ ਗਿਆ | ਡੀਸੀ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਸੂਚਨਾ ਨਹੀਂ ਮਿਲੀ। ਐਕਸੀਅਨ ਡਰੇਨੇਜ ਵਿਭਾਗ ਤੋਂ ਰਿਪੋਰਟ ਮਿਲਣ ਤੋਂ ਬਾਅਦ ਹੀ ਕੁਝ ਦੱਸ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ: ਡਾ. ਬਲਜੀਤ ਕੌਰ

SGPC ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ