- ਵਿਧਾਇਕ ਦੀ ਅਪੀਲ ‘ਤੇ ਲੋਕਾਂ ਨੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹੜ੍ਹ ਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਇਆ
ਸਨੌਰ, ਭੁਨਰਹੇੜੀ, ਦੇਵੀਗੜ੍ਹ, ਪਟਿਆਲਾ, 16 ਜੁਲਾਈ 2023 – ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ।ਇਸੇ ਤਹਿਤ ਹੀ ਪਿੰਡ ਨੈਣ ਕਲਾਂ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਦੀ ਸਰਪ੍ਰਸਤੀ ਹੇਠ ਹਰਾ ਚਾਰਾ ਇਕੱਠਾ ਕੀਤਾ ਗਿਆ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਹਰੇ ਚਾਰੇ ਦਾ ਟੋਕਾ ਕਰਕੇ ਪਸ਼ੂਆਂ ਲਈ ਭੇਜਿਆ ਜਾ ਰਿਹਾ ਹੈ।
ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਨੇ ਕਿਹਾ ਕਿ ਹੜ੍ਹਾਂ ਕਰਕੇ ਹਲਕਾ ਸਨੌਰ ਵਿੱਚ ਬਹੁਤ ਸਾਰੇ ਥਾਵਾਂ ‘ਤੇ ਨੁਕਸਾਨ ਹੋਇਆ ਹੈ ਅਤੇ ਇਸ ਔਖੀ ਘੜ੍ਹੀ ਵਿੱਚ ਲੋਕਾਂ ਨੂੰ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁੱਝ ਦਿਨ ਪਹਿਲਾਂ ਹੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਗਲੇ ਦਾ ਓਪਰੇਸ਼ਨ ਹੋਇਆ ਹੈ ਪ੍ਰੰਤੂ ਫੇਰ ਵੀ ਉਹ ਆਪਣੇ ਹਲਕੇ ਦੇ ਲੋਕਾਂ ਵਿੱਚ ਲਗਾਤਾਰ ਵਿਚਰ ਰਹੇ ਹਨ, ਉਨ੍ਹਾਂ ਦੀ ਪੂਰੀ ਟੀਮ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇੱਕ ਕਰਕੇ ਲੱਗੀ ਹੋਈ ਹੈ।