ਚੰਡੀਗੜ੍ਹ, 30 ਅਪ੍ਰੈਲ, 2022: ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਪਟਿਆਲਾ ਵਿੱਚ 30 ਅਪ੍ਰੈਲ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6.00 ਵਜੇ ਤੱਕ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਪਟਿਆਲਾ ਵਿਚ ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿਤੀਆਂ ਗਈਆਂ ਹਨ। ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਐੱਸ.ਐੱਸ.ਪੀ. ਪਟਿਆਲਾ ਨਾਨਕ ਸਿੰਘ ਦਾ ਅਜਿਹਾ ਕਹਿਣਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਤੱਥਾਂ ਦੀ ਜਾਣਕਾਰੀ ਸਾਂਝੀ ਕਰਨਗੇ, ਕਿਸੇ ਵੀ ਗਲਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਜਿਕਰਯੋਗ ਹੈ ਕਿ ਕੱਲ੍ਹ ਹੋਈ ਹਿਸਾ ਤੋਂ ਬਾਅਦ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।