ਪ੍ਰਧਾਨ ਮੰਤਰੀ ਮੋਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਲੀ ਗਲਤੀ ਨੂੰ ਨਾ ਦੁਹਰਾਉਣ: ਪਰਮਿੰਦਰ ਢੀਂਡਸਾ

  • ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਇਤਿਹਾਸ `ਤੇ ਨਿਗ੍ਹਾ ਮਾਰਨ ਦੀ ਸਲਾਹ ਦਿੱਤੀ
  • ਕੇਂਦਰ ਫੌਰੀ ਆਪਣੀ ਜ਼ਿੱਦ ਛੱਡ ਕੇ ਅਗਲੀ ਮੀਟਿੰਗ `ਚ ਕਾਲੇ ਕਾਨੂੰਨ ਰੱਦ ਕਰਨ ਦਾ ਕਰੇ ਐਲਾਨ: ਸ. ਢੀਂਡਸਾ

ਚੰਡੀਗੜ੍ਹ, 2 ਜਨਵਰੀ, 2021 – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨ ਜਥੇਬੰਦੀਆਂ ਦਰਮਿਆਨ 4 ਜਨਵਰੀ ਨੂੰ ਮਿੱਥੀ ਗਈ ਮੀਟਿੰਗ ਨੂੰ ਆਖਰੀ ਮੀਟਿੰਗ ਵਜੋਂ ਲੈਂਦੇ ਹੋਏ ਕਿਸਾਨਾਂ ਦੀ ਮੁੱਖ ਮੰਗ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਚਾਰ ਦਹਾਕਿਆਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਆਪਣੇ ਅੜੀਅਲ ਵਤੀਰੇ ਨਾਲ ਪੰਜਾਬ ਦਾ ਕਾਫ਼ੀ ਨੁਕਸਾਨ ਕੀਤਾ ਸੀ ਅਤੇ ਆਪਣੇ ਕੋਝੇ ਹੱਥਕੰਡੇ ਵਰਤਕੇ ਪੰਜਾਬ ਦੀਆਂ ਭਾਵਨਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸਦੇ ਨਤੀਜ਼ੇ ਵਜੋਂ ਅਨੇਕਾਂ ਬੇਕਸੂਰ ਲੋਕਾਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ ਸਨ।

ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਤਿਹਾਸ ਤੋਂ ਕੁੱਝ ਸਬਕ ਲੈਣ ਦੀ ਸਲਾਹ ਦਿੰਦਿਆਂ ਇੰਦਰਾ ਗਾਂਧੀ ਦੇ ਰਸਤੇ `ਤੇ ਨਾ ਚੱਲਣ ਅਤੇ ਪੰਜਾਬ ਨੂੰ ਦਬਾਉਣ ਅਤੇ ਬਦਨਾਮ ਕਰਨ ਦੀਆਂ ਕੋਝੀਆਂ ਹਰਕਤਾਂ ਛੱਡਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਆਪਣੀ ਜਿੱLਦ ਅਤੇ ਅੜੀਅਲ ਰਵੱਈਆ ਛੱਡੇ ਤਾਂਕਿ ਦੇਸ਼ ਅਤੇ ਕਿਸਾਨਾਂ ਦਾ ਭਲਾ ਹੋ ਸਕੇ। ਸ.ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਗਲੀ ਮੀਟਿੰਗ ਵਿੱਚ ਮਸਲੇ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ।

ਕੇਂਦਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਹੋ ਚੁੱਕੀਆਂ ਛੇ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਸ. ਢੀਂਡਸਾ ਨੇ ਕਿਹਾ ਕਿ ਕਿਸਾਨਾਂ ਵਿਚਕਾਰ ਇਸਤੋਂ ਪਹਿਲਾਂ ਕਈਂ ਗੇੜ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਹਾਲੇ ਤਕ ਕੋਈ ਸਾਰਥਕ ਹੱਲ ਨਹੀ ਨਿਕਲ ਸਕਿਆ ਹੈ ਅਤੇ ਅਸਲ ਮੁੱਦੇ ਜਿਉਂ ਦਾ ਤਿਉਂ ਪਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਹੱਡ ਚੀਰਵੀਂ ਠੰਢ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦਾ ਮਸਲਾ ਲਮਕਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਛੱਡੇ ਅਤੇ ਅਗਲੀ ਮੀਟਿੰਗ ਵਿੱਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰੇ। ਉਨ੍ਹਾ ਕਿਹਾ ਕਿ ਐਮਐਸਪੀ ਤੇ ਕਿਸਾਨਾਂ ਦਾ ਪੂਰਾ ਹੱਕ ਹੈ ਅਤੇ ਕਾਨੂੰਨੀ ਤੌਰਤੇ ਉਨ੍ਹਾ ਨੂੰ ਮਿਲਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਧਾਨ ਮੰਤਰੀ ਬਣੇ ਹੰਕਾਰੀ, ਕਿਸਾਨਾਂ ਦੀ ਪੀੜਾ ਨੂੰ ਸਮਝਣ ਨੁੰ ਤਿਆਰ ਨਹੀਂ ਹਨ : ਸੁਖਬੀਰ ਬਾਦਲ

ਇਨਕਾਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਪਿੱਛੋਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੂੰ ਮਿਲੇ ਰਾਘਵ ਚੱਢਾ