ਮੋਗਾ ‘ਚ ਕਾਂਗਰਸ ਦੀ ਮਹਿਲਾ ਸਰਪੰਚ ਟੈਂਕੀ ‘ਤੇ ਚੜ੍ਹੀ, ਪੰਚਾਇਤ ਸਕੱਤਰ ‘ਤੇ ਲਗਾਏ ਝੂਠੇ ਪਰਚਾ ਦਰਜ ਕਰਾਉਣ ਦੇ ਦੋਸ਼

ਮੋਗਾ, 6 ਅਕਤੂਬਰ 2022 – ਪੁਲੀਸ ਨੇ ਪਿੰਡ ਡਾਲਾ ਦੀ ਕਾਂਗਰਸ ਪਾਰਟੀ ਨਾਲ ਸਬੰਧਤ ਮਹਿਲਾ ਸਰਪੰਚ ਖ਼ਿਲਾਫ਼ ਕਮੇਟੀ ਦੇ ਪੈਸੇ ਵਾਪਸ ਨਾ ਕਰਨ ’ਤੇ ਕੇਸ ਦਰਜ ਕਰ ਲਿਆ ਹੈ। ਇਸ ਦੇ ਵਿਰੋਧ ਵਿੱਚ ਸਰਪੰਚ ਕੁਲਦੀਪ ਕੌਰ ਨੇ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਧੋਖਾਧੜੀ ਦੇ ਮਾਮਲੇ ‘ਚ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਸਵੇਰੇ 3 ਵਜੇ ਤੋਂ ਪਾਣੀ ਦੀ ਟੈਂਕੀ ‘ਤੇ ਚੜ੍ਹੀ ਹੋਈ ਹੈ।

ਕੁਲਦੀਪ ਕੌਰ ਨੇ ਦੋਸ਼ ਲਾਇਆ ਕਿ ਪਿੰਡ ਦੇ ਪੰਚਾਇਤ ਸਕੱਤਰ ਨੇ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਉਸ ਖ਼ਿਲਾਫ਼ ਝੂਠਾ ਪਰਚਾ ਦਰਜ ਕਰਵਾਇਆ ਹੈ। ਪਹਿਲਾਂ ਕਾਂਗਰਸ ਸਰਕਾਰ ਨਾਲ ਮਿਲ ਕੇ ਦੂਜੇ ਉਮੀਦਵਾਰ ਦਾ ਫਾਰਮ ਨਿਯਮਾਂ ਦੇ ਉਲਟ ਜਾ ਕੇ ਉਸ ਨੂੰ ਰੱਦ ਕਰਵਾ ਕੇ ਚੋਣ ਲੜਨ ਲਈ ਮਜਬੂਰ ਕੀਤਾ ਗਿਆ। ਬਾਅਦ ਵਿੱਚ ਪੰਚਾਇਤ ਦੇ ਫੰਡਾਂ ਵਿੱਚ ਗਬਨ ਕੀਤਾ ਗਿਆ। ਹੁਣ ਇਸ ਗਬਨ ਨੂੰ ਛੁਪਾਉਣ ਲਈ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੂਚਨਾ ਮਿਲਦੇ ਹੀ ਥਾਣਾ ਮਹਿਣਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਸਰਪੰਚ ਕੁਲਦੀਪ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਸ OTT ਪਲੇਟਫਾਰਮ ‘ਤੇ ਰਿਲੀਜ਼ ਹੋਈ ਆਮਿਰ ਖਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’

AAP MLA ਨਰਿੰਦਰ ਕੌਰ ਭਰਾਜ ਦਾ ਵਿਆਹ ਭਲਕੇ 7 ਅਕਤੂਬਰ ਨੂੰ, ਪੜ੍ਹੋ ਕੌਣ ਹੈ ਲਾੜਾ