ਤਰਨਤਾਰਨ, 11 ਮਈ 2022 – ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਿਸ਼ਾਨ ਸਿੰਘ ਨਾਮ ਦੇ ਇੱਕ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ। ਉਹ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ। ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ।
ਇਸ ਗੰਭੀਰ ਮੁੱਦੇ ‘ਤੇ ਪੰਜਾਬ ਭਰ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਅਜਿਹੇ ‘ਚ ਫਰੀਦਕੋਟ ਸੀ.ਆਈ.ਏ ਸਟਾਫ ਵੀ ਇਸ ਘਟਨਾ ਦੀ ਜਾਂਚ ‘ਚ ਜੁਟ ਗਿਆ ਅਤੇ ਨਿਸ਼ਾਨ ਸਿੰਘ ਨੂੰ ਅੰਮ੍ਰਿਤਸਰ ਤੋਂ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਤੋਂ ਬਾਅਦ ਨਿਸ਼ਾਨ ਸਿੰਘ ਨੂੰ ਸੀਆਈਏ ਸਟਾਫ ਫਰੀਦਕੋਟ ਤੋਂ ਮੋਹਾਲੀ ਲੈ ਗਿਆ ਹੈ।
ਨਿਸ਼ਾਨ ਸਿੰਘ ਖ਼ਿਲਾਫ਼ ਤਰਨਤਾਰਨ, ਅੰਮ੍ਰਿਤਸਰ, ਫਰੀਦਕੋਟ, ਮੋਗਾ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸਨੈਚਿੰਗ, ਨਸ਼ਾ ਤਸਕਰੀ ਅਤੇ ਹੋਰ ਅਪਰਾਧਾਂ ਦੇ ਕੇਸ ਦਰਜ ਹਨ। ਨਿਸ਼ਾਨ ਸਿੰਘ ਵੀ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ। ਸਰਹੱਦੀ ਪਿੰਡ ਕੁੱਲਾ ਦਾ ਰਹਿਣ ਵਾਲਾ ਨਿਸ਼ਾਨ ਸਿੰਘ ਪੁੱਤਰ ਪਰਗਟ ਸਿੰਘ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਪਿੰਡ ਆਇਆ ਸੀ। ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਕੁੱਲਾ ਵਾਸੀ 26 ਸਾਲਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਨਿਸ਼ਾਨ ਸਿੰਘ ਨੂੰ ਉਸਦੇ ਪਿਛਲੇ ਅਪਰਾਧਿਕ ਰਿਕਾਰਡ ਸਮੇਤ ਪੁਲਿਸ ਨੂੰ ਮਿਲੇ ਕੁਝ ਹੋਰ ਇਨਪੁਟਸ ਦੇ ਆਧਾਰ ‘ਤੇ ਸੀਆਈਏ ਫਰੀਦਕੋਟ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਿੰਘ ਨੂੰ ਫਰੀਦਕੋਟ ਦੀ ਪੁਲਸ ਟੀਮ ਨੇ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਕਈ ਥਾਵਾਂ ‘ਤੇ ਛਾਪੇਮਾਰੀ ਵੀ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਤਹਿਸੀਲ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ‘ਚ ਅੱਤਵਾਦੀ ਘਟਨਾਵਾਂ ‘ਚ ਵਾਧਾ ਹੋਇਆ ਹੈ। ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਸਰਹੱਦੀ ਪਿੰਡ ਕੁੱਲਾ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਪਿੰਡ ਆਇਆ ਸੀ। ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਕੁੱਲਾ ਵਾਸੀ 26 ਸਾਲਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਉਸ ਦਾ ਖਾਲਿਸਤਾਨੀ ਸਮਰਥਕਾਂ ਨਾਲ ਕਦੋਂ ਤੋਂ ਰਿਸ਼ਤਾ ਹੈ। ਪਤਾ ਲਗਾਉਣ ਲਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਦੀ ਟੀਮ ਪਿੰਡ ਪਹੁੰਚੀ।
ਉਧਰ ਨਿਸ਼ਾਨ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ 3 ਦਿਨ ਪਹਿਲਾਂ ਹੀ ਘਰੋਂ ਕੋਈ ਕੰਮ ਲਈ ਗਿਆ ਸੀ। ਨਿਸ਼ਾਨ ਸਿੰਘ ‘ਤੇ ਕਿਹੜੇ-ਕਿਹੜੇ ਕੇਸ ਦਰਜ ਹਨ, ਇਸ ਬਾਰੇ ਮਨਜੀਤ ਕੌਰ ਨੂੰ ਕੋਈ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਐਸਐਸਪੀ ਰਣਜੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਨਿਸ਼ਾਨ ਸਿੰਘ ਤੋਂ ਮੁਹਾਲੀ ਪੁਲੀਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਤਰਨਤਾਰਨ ਪੁਲਿਸ ਵੀ ਇਸ ਮਾਮਲੇ ਵਿੱਚ ਸਹਿਯੋਗ ਕਰੇਗੀ।