- ਨੰਬਰ ਸ਼੍ਰੀਲੰਕਾ ਅਤੇ ਹੋਰ ਦੇਸ਼ਾਂ ਦੇ
ਫਾਜ਼ਿਲਕਾ, 8 ਅਗਸਤ 2024 – ਫਾਜ਼ਿਲਕਾ ‘ਚ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਦੇ ਨਾਂ ‘ਤੇ ਵੱਖ-ਵੱਖ ਮੋਬਾਇਲ ਨੰਬਰਾਂ ਰਾਹੀਂ ਉਨ੍ਹਾਂ ਦੀ ਫੋਟੋ ਲਗਾ ਕੇ ਫਰਜ਼ੀ ਅਕਾਊਂਟ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ਨੰਬਰਾਂ ਰਾਹੀਂ ਬਣਾਏ ਗਏ ਫਰਜ਼ੀ ਖਾਤਿਆਂ ਰਾਹੀਂ ਦਫਤਰ ਦੇ ਅਧਿਕਾਰੀਆਂ ਤੋਂ ਪੈਸੇ ਮੰਗੇ ਜਾ ਰਹੇ ਹਨ, ਹਾਲਾਂਕਿ ਜਦੋਂ ਮਾਮਲਾ ਡੀਸੀ ਕੋਲ ਪਹੁੰਚਿਆ ਤਾਂ ਡੀਸੀ ਨੇ ਤੁਰੰਤ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਜਾਂਚ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਦੇ ਸਕਰੀਨ ਸ਼ਾਟ ਭੇਜੇ ਗਏ ਹਨ। ਜਿਸ ਵਿਚ ਵਟਸਐਪ ‘ਤੇ ਉਨ੍ਹਾਂ ਦੇ ਨਾਮ ਅਤੇ ਫੋਟੋਆਂ ਦੀ ਵਰਤੋਂ ਕਰਕੇ ਦਫਤਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਨੰਬਰ ਸ਼੍ਰੀਲੰਕਾ ਅਤੇ ਹੋਰ ਦੇਸ਼ਾਂ ਦੇ ਦੱਸੇ ਜਾ ਰਹੇ ਹਨ।
ਜਿਵੇਂ ਹੀ ਇਹ ਮਾਮਲਾ ਡੀਸੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤੁਰੰਤ ਆਪਣੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਡੀਸੀ ਦਾ ਕਹਿਣਾ ਹੈ ਕਿ ਪੁਲਿਸ ਕੋਲ ਸ਼ਿਕਾਇਤ ਦਿੱਤੀ ਗਈ ਹੈ ਅਤੇ ਸਾਰੇ ਨੰਬਰ ਦਿੱਤੇ ਜਾ ਰਹੇ ਹਨ ਜਿਸ ਦੀ ਜਾਂਚ ਕੀਤੀ ਜਾਵੇਗੀ।