ਮਾਨਸੂਨ ਦੇ ਮੀਂਹ ਨੇ ਪੰਜਾਬ ਕੀਤਾ ਪਾਣੀ-ਪਾਣੀ, 5 ਇਲਾਕਿਆਂ ‘ਚ ਰੈੱਡ ਅਲਰਟ: 6 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

  • ਮਾਨਸੂਨ ਦੇ ਮੀਂਹ ਨੇ ਪੰਜਾਬ ਕੀਤਾ ਜਲਥਲ,
  • ਪੰਜਾਬ ਦੇ 5 ਇਲਾਕਿਆਂ ‘ਚ ਰੈੱਡ ਅਲਰਟ ਜਾਰੀ,
  • ਲੁਧਿਆਣਾ-ਜਲੰਧਰ ਸਮੇਤ 6 ਜ਼ਿਲਿਆਂ ‘ਚ ਆਰੇਂਜ ਅਲਰਟ,
  • 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ

ਚੰਡੀਗੜ੍ਹ, 9 ਜੁਲਾਈ 2023 – ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ ਪੰਜ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਿਸ਼ ਹੋਵੇਗੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਅਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਬੀਤੇ ਦਿਨ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਜਿਸ ਕਾਰਨ ਜਨਜੀਵਨ ਵਿਅਸਤ ਹੋ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ।

ਮਮਦੋਟ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੂੰ ਨੁਕਸਾਨ ਪਹੁੰਚਿਆ ਹੈ। ਕੰਡਿਆਲੀ ਤਾਰ ਹੇਠੋਂ ਜ਼ਮੀਨ ਖਿਸਕ ਗਈ। ਇਸ ਦੇ ਨਾਲ ਹੀ ਬਿਆਸ ਅਤੇ ਰਾਵੀ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ, ਜਿਸ ਕਾਰਨ ਦਰਿਆ ਦੇ ਨੇੜੇ ਵਸਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸ ਰਹਿਣ ਲਈ ਕਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਗਾਲ ਪੰਚਾਇਤੀ ਚੋਣਾਂ ‘ਚ 15 ਮੌ+ਤਾਂ: ਕਿਤੇ ਬੈਲਟ ਬਾਕਸ ਲੁੱਟੇ, ਕਿਤੇ ਬੰਬ ਸੁੱਟੇ

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਵਰਦੀ ਪਾ ਕੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਵਾਇਰਲ