- 4 ਸਤੰਬਰ ਤੱਕ ਚੱਲੇਗਾ ਮੌਨਸੂਨ ਸੈਸ਼ਨ
- ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ
ਚੰਡੀਗੜ੍ਹ, 14 ਅਗਸਤ 2024 – ਕਰੀਬ ਪੰਜ ਮਹੀਨਿਆਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ। ਜੋ ਕਿ 4 ਸਤੰਬਰ ਤੱਕ ਚੱਲੇਗਾ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ।
ਇਸ ਦੇ ਨਾਲ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ। ਹੁਣ ਲੋਕਾਂ ਨੂੰ ਹਰ ਸਾਲ ਨਹੀਂ ਸਗੋਂ ਤਿੰਨ ਸਾਲ ਬਾਅਦ ਫਾਇਰ ਸੇਫਟੀ ਨਾਲ ਸਬੰਧਤ ਐਨਓਸੀ ਲੈਣੀ ਪਵੇਗੀ। ਇਸ ਦੇ ਨਾਲ ਹੀ ਫਾਇਰ ਵਿਭਾਗ ਵਿੱਚ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ।