ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮੌਕੇ ਮਾਤਾ-ਪਿਤਾ ਸਮਾਰਕ ‘ਤੇ ਸ਼ਰਧਾਂਜਲੀ ਦੇਣ ਪਹੁੰਚੇ

ਮਾਨਸਾ, 29 ਮਈ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਹੋ ਗਏ ਹਨ ਅਤੇ ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦਾ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਮੂਸੇਵਾਲਾ ਦੀ ਬਰਸੀ ਮੌਕੇ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ‘ਚ ਬਣਾਏ ਸਮਾਰਕ ‘ਤੇ ਪੁੱਜੇ।

ਸਮਾਰਕ ‘ਤੇ ਪੁੱਜੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਕਿਉਂਕਿ ਚੋਣਾਂ ਚੱਲ ਰਹੀਆਂ ਹਨ।

ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਹ ਪ੍ਰੋਗਰਾਮ ਕਿਸੇ ਰੈਲੀ ਵਿੱਚ ਬਦਲੇ ਅਤੇ ਕੋਈ ਲੀਡਰ ਸਿਆਸੀ ਲਾਹਾ ਲਵੇ। ਪਰ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਕੋਈ ਪਾਬੰਦੀ ਨਹੀਂ ਹੈ। ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਦੋ ਸਾਲ ਬੀਤ ਚੁੱਕੇ ਹਨ। ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ। ਫਿਲਹਾਲ ਅਦਾਲਤ ‘ਚ ਛੁੱਟੀਆਂ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ

ਬਿਹਾਰ: ਅੱਤ ਦੀ ਗਰਮੀ ਕਾਰਨ ਸਕੂਲ ‘ਚ 18 ਵਿਦਿਆਰਥਣਾਂ ਬੇਹੋਸ਼, ਹਸਪਤਾਲ ਦਾਖਲ