ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਸਵਾਗਤ, ਕਿਹਾ ਕਿ ਗੋਲਡੀ ਨੂੰ…..

ਮਾਨਸਾ, 2 ਦਸੰਬਰ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਰਾਂ ਦਾ ਬਿਆਨ ਵੀ ਸਾਹਮਣੇ ਆਇਆ ਹੈ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦਾ ਸਵਾਗਤ ਕੀਤਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਗ ਹੈ ਕਿ, ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਅਤੇ ਗੋਲਡੀ ਬਰਾੜ ਨੂੰ ਜੱਗੂ ਅਤੇ ਲਾਰੈਂਸ ਦੇ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਬਲਕੌਰ ਸਿੰਘ ਹੁਰਾਂ ਨੇ ਇਹ ਵੀ ਕਿਹਾ ਕਿ, ਗੋਲਡੀ, ਜੱਗੂ ਅਤੇ ਲਾਰੈਂਸ ਦੇ ਸਾਹਮਣੇ ਪੁੱਛਗਿੱਛ ਕਰਕੇ, ਇਹ ਵੀ ਲਗਾਇਆ ਜਾਵੇ ਕਿ, ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸੰਗੀਤ ਜਗਤ ਦੇ ਕਿਹੜੇ ਲੋਕ ਸ਼ਾਮਲ ਹਨ ?

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ-ਪਾਕਿ ਸਰਹੱਦ ‘ਤੇ BSF ਨੇ ਡਰੋਨ ਡੇਗਿਆ, 5 ਕਿਲੋ ਹੈਰੋਇਨ ਵੀ ਹੋਈ ਬਰਾਮਦ

CM ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਲਾਈ ਮੋਹਰ