ਮਾਂ ਨੇ ਧੀਆਂ ਸਮੇਤ ਨਹਿਰ ‘ਚ ਮਾਰੀ ਛਾਲ: ਲੋਕਾਂ ਨੇ ਇੱਕ ਬੱਚੀ ਤੇ ਔਰਤ ਨੂੰ ਬਚਾਇਆ, ਦੂਜੀ 6 ਸਾਲਾ ਮਾਸੂਮ ਲਾਪਤਾ

  • ਪਤੀ ਨਾਲ ਝਗੜਾ ਹੋਣ ਤੋਂ ਬਾਅਦ ਗੁੱਸੇ ‘ਚ ਨਹਿਰ ‘ਚ ਮਾਰੀ ਛਾਲ

ਲੁਧਿਆਣਾ, 27 ਮਈ 2023 – ਲੁਧਿਆਣਾ ਵਿੱਚ ਇੱਕ ਵਿਆਹੁਤਾ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ। ਔਰਤ ਨੂੰ ਨਹਿਰ ਵਿੱਚ ਛਾਲ ਮਾਰਦੀ ਦੇਖ ਕੇ ਆਸਪਾਸ ਮੌਜੂਦ ਲੋਕਾਂ ਨੇ ਰੌਲਾ ਪਾਇਆ। ਗੋਤਾਖੋਰਾਂ ਦੀ ਮਦਦ ਨਾਲ ਔਰਤ ਅਤੇ ਉਸ ਦੀ ਦੋ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ ਗਿਆ। ਜਦਕਿ ਦੂਜੀ 6 ਸਾਲਾ ਬੱਚੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੀ ਦੇ ਨਹਿਰ ਵਿੱਚ ਵਹਿ ਜਾਣ ਦਾ ਖ਼ਦਸ਼ਾ ਹੈ।

ਘਟਨਾ ਸ਼ੁੱਕਰਵਾਰ ਸ਼ਾਮ ਦੀ ਹੈ। ਔਰਤ ਅਤੇ ਉਸ ਦੀ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਦੇਰ ਸ਼ਾਮ ਤੱਕ ਔਰਤ ਨੇ ਹਸਪਤਾਲ ਦੇ ਡਾਕਟਰ ਨੂੰ ਘਟਨਾ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਔਰਤ ਨੇ ਦੱਸਿਆ ਕਿ ਉਸ ਦਾ ਨਾਂ ਕੁਲਦੀਪ ਕੌਰ ਹੈ। ਉਹ ਸਾਹਨੇਵਾਲ ਦੇ ਇਲਾਕੇ ਵਿੱਚ ਰਹਿੰਦੀ ਹੈ।

ਸ਼ੁੱਕਰਵਾਰ ਨੂੰ ਉਸ ਦਾ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਬੇਟੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। ਹਸਪਤਾਲ ਵਿੱਚ ਦਾਖ਼ਲ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸਮਰਾਲਾ ਦੇ ਐਸਐਚਓ ਭਿੰਦਰ ਸਿੰਘ ਨੇ ਦੱਸਿਆ ਕਿ ਲਾਪਤਾ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਔਰਤ ਨੇ ਆਪਣੇ ਪਤੀ ਨਾਲ ਝਗੜੇ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੜ ਰਿਲੀਜ਼ ਹੋਵੇਗੀ ਪੰਜਾਬੀ ਸਿਨੇਮਾ ਦੀ ਬਲਾਕ ਬਾਸਟਰ ਫ਼ਿਲਮ “ਜੱਟ ਜਿਊਣਾ ਮੌੜ’

ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ