ਬਠਿੰਡਾ, 19 ਸਤੰਬਰ 2024 – ਬਠਿੰਡਾ ਦੇ ਜੋਗੀ ਨਗਰ ਚੰਡੀਗੜ੍ਹ ਰੋਡ ‘ਤੇ ਇਕ ਖਾਲੀ ਪਲਾਟ ‘ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਔਰਤ ਦੀ ਪਛਾਣ ਕੰਚਨ ਉਮਰ ਕਰੀਬ 30 ਸਾਲ ਵਾਸੀ ਯੋਗੀ ਨਗਰ ਵਜੋਂ ਹੋਈ ਹੈ। ਮ੍ਰਿਤਕ ਔਰਤ ਦੇ ਪਤੀ ਸੁਖਦਾਸ ਨੇ ਦੱਸਿਆ ਕਿ ਕੰਚਨ ਬੀਤੇ ਦਿਨ ਤੋਂ ਲਾਪਤਾ ਸੀ। ਉਹ ਸਬਜ਼ੀ ਖਰੀਦਣ ਲਈ ਘਰੋਂ ਨਿਕਲੀ ਸੀ ਅਤੇ ਦੇਰ ਰਾਤ ਤੱਕ ਘਰ ਨਹੀਂ ਪਰਤੀ। ਅੱਜ ਉਸ ਦੀ ਲਾਸ਼ ਖਾਲੀ ਪਲਾਟ ਵਿੱਚ ਪਈ ਮਿਲੀ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।
ਮਹਿਲਾ ਦੇ ਪਤੀ ਨੇ ਦੱਸਿਆ ਕਿ ਉਹ ਯੋਗੀ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ। ਮੌਕੇ ‘ਤੇ ਪਹੁੰਚੇ ਏਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੰਚਨ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕਾ ਤਿੰਨ ਬੱਚਿਆਂ ਦੀ ਮਾਂ ਸੀ। ਉਸ ਦਾ ਵਿਆਹ ਲਗਭਗ 15 ਸਾਲ ਪਹਿਲਾਂ ਹੋਇਆ ਸੀ।