ਗੁਰਦਾਸਪੁਰ, 28 ਦਸੰਬਰ 2023 – ਗੁਰਦਾਸਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ ਬੋਪਾਰਾਏ ਦਾ ਰਣਧੀਰ ਸਿੰਘ ਜੋ ਕਿ ਅਪਾਹਿਜ ਹੈ ਆਪਣੀ ਵੀਲ੍ਹ ਚੇਅਰ ਤੇ ਦਵਾਈ ਲੈਣ ਲਈ ਮੈਡੀਕਲ ਸਟੋਰ ਤੇ ਜਾ ਰਿਹਾ ਸੀ ਕਿ ਪਿੱਛੋਂ ਇੱਕ ਮੋਟਰਸਾਈਕਲ ਨੇ ਜਬਰਦਸਤ ਟੱਕਰ ਮਾਰ ਦਿੱਤੀ ਜਿਸ ਕਰਕੇ ਉਹ ਮੌਕੇ ਤੇ ਹੀ ਡਿੱਗ ਗਏ ਅਤੇ ਉਹਨਾਂ ਦੀ ਵੀਲ੍ਹ ਚੇਅਰ ਵੀ ਟੁੱਟ ਗਈ।
ਉਹਨਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਵੱਲੋਂ ਮੈਨੂੰ ਚੁੱਕਣ ਦੀ ਬਜਾਏ ਜਾਂ ਫਿਰ ਹਸਪਤਾਲ ਲੈ ਜਾਣ ਦੀ ਬਜਾਏ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਨੇ ਕਿਹਾ ਕਿ ਆਸ ਪਾਸ ਦੇ ਲੋਕਾਂ ਨੇ ਮੋਟਰਸਾਈਕਲ ਦੀ ਫੋਟੋ ਖਿੱਚ ਲਈ ਸੀ। ਉਹਨਾਂ ਨੇ ਦੱਸਿਆ ਕਿ ਨੇੜੇ ਦੇ ਲੋਕਾਂ ਵੱਲੋਂ ਮੈਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ ਜਿੱਥੇ ਕਿ ਮੇਰਾ ਇਲਾਜ ਚੱਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਮੇਰੇ ਕਾਫੀ ਜ਼ਿਆਦਾ ਸੱਟਾਂ ਲੱਗ ਗਈਆਂ ਹਨ। ਉਨਾਂ ਨੇ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਖਮੀ ਰਣਧੀਰ ਸਿੰਘ ਦੇ ਪੁੱਤਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਪੂਰੀ ਤਰ੍ਹਾਂ ਹੀ ਹੈਂਡੀਕੈਪ (ਅਪਾਹਿਜ) ਹਨ ਪ੍ਰਭਜੋਤ ਨੇ ਕਿਹਾ ਕਿ ਮੇਰੇ ਪਿਤਾ ਦਵਾਈ ਲੈਣ ਲਈ ਮੈਡੀਕਲ ਸਟੋਰ ਤੇ ਜਾ ਰਹੇ ਸੀ ਕਿ ਪਿੱਛੇ ਤੋਂ ਇੱਕ ਮੋਟਰਸਾਈਕਲ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਅਤੇ ਮੇਰੇ ਪਿਤਾ ਨੂੰ ਜ਼ਖਮੀ ਕਰ ਦਿੱਤਾ ।ਉਸ ਨੇ ਕਿਹਾ ਕਿ ਟੱਕਰ ਇਨੀ ਜਿਆਦਾ ਜ਼ਬਰਦਸਤ ਕਿ ਵੀਲ੍ਹ ਚੇਅਰ ਪੂਰੀ ਤਰ੍ਹਾਂ ਹੀ ਟੁੱਟ ਗਈ। ਪ੍ਰਭਜੋਤ ਨੇ ਕਿਹਾ ਕਿ ਮੋਟਰਸਾਈਕਲ ਸਵਾਰ ਨੇ ਜਰਾ ਵੀ ਇਨਸਾਨੀਅਤ ਨਹੀਂ ਦਿਖਾਈ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਉਸਦੇ ਪਿਤਾ ਨੂੰ ਆਸ-ਪਾਸ ਦੇ ਲੋਕਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਜੇ ਆਸ-ਪਾਸ ਕੋਈ ਨਾ ਹੁੰਦਾ ਤਾਂ ਹੋ ਸਕਦਾ ਸੀ ਕਿ ਉਨ੍ਹਾਂ ਦੀ ਮੌਤ ਹੋ ਜਾਂਦੀ। ਹੁਣ ਵੀ ਉਨ੍ਹਾਂ ਦੀ ਹਾਲਤ ਕਾਫੀ ਜਿਆਦਾ ਗੰਭੀਰ ਹੈ ਅਤੇ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧ ਵਿੱਚ ਥਾਣਾ ਸਦਰ ਵਿਖੇ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਉਸ ਨੇ ਦੱਸਿਆ ਕਿ ਇਸ ਘਟਨਾ ਦੇ ਦੌਰਾਨ ਆਸ ਪਾਸ ਦੇ ਨੌਜਵਾਨਾਂ ਨੇ ਮੋਟਰਸਾਈਕਲ ਦੀ ਫੋਟੋ ਖਿੱਚ ਲਈ ਸੀ ਜੋ ਕਿ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ।