ਹਲਵਾਰਾ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ: MP ਅਮਰ ਸਿੰਘ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 2 ਜੁਲਾਈ 2024 – ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਹੈ।

ਅਮਰ ਸਿੰਘ ਨੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਸਬੰਧੀ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੁਲਾਕਾਤ ਦੀ ਜਾਣਕਾਰੀ ਖੁਦ ਸੰਸਦ ਮੈਂਬਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਮੀਟਿੰਗ ਦੀ ਫੋਟੋ ਵੀ ਪੋਸਟ ਕੀਤੀ ਹੈ।

ਇਸ ਤੋਂ ਪਹਿਲਾਂ ਪਿਛਲੇ ਦਿਨੀਂ ਡਾ: ਅਮਰ ਸਿੰਘ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ | ਮੀਟਿੰਗ ਵਿੱਚ ਉਨ੍ਹਾਂ ਵਾਹਗਾ ਬਾਰਡਰ ਤੋਂ ਵਪਾਰ ਖੋਲ੍ਹਣ ਦਾ ਮੁੱਦਾ ਉਠਾਇਆ ਸੀ। ਇਸ ਦੀ ਜਾਣਕਾਰੀ ਖੁਦ ਡਾਕਟਰ ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਅਸਲ ਮੁੱਦਿਆਂ ‘ਤੇ ਕੰਮ ਸ਼ੁਰੂ ਹੋ ਗਿਆ ਹੈ।

ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ਇੰਟਰਨੈਸ਼ਨਲ ਏਅਰਪੋਰਟ ਦਾ ਕੰਮ ਕਾਫੀ ਲਟਕ ਰਿਹਾ ਹੈ। ਇਹ ਪ੍ਰੋਜੈਕਟ ਏਏਆਈ ਅਤੇ ਪੰਜਾਬ ਸਰਕਾਰ ਦੁਆਰਾ ਸਾਂਝੇ ਉੱਦਮ (ਜੇਵੀ) ਦੁਆਰਾ ਕ੍ਰਮਵਾਰ 51:49 ਦੇ ਅਨੁਪਾਤ ਵਿੱਚ 4.25 ਬਿਲੀਅਨ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਪਹਿਲਾਂ ਮਈ ਵਿੱਚ ਸ਼ੁਰੂ ਹੋਣ ਦੀ ਉਮੀਦ ਸੀ ਹਾਲਾਂਕਿ, ਟਰਮੀਨਲ ਦਾ ਕੰਮ ਜ਼ਿਆਦਾਤਰ ਪੂਰਾ ਹੋ ਗਿਆ ਹੈ। ਜਦਕਿ ਕੁਝ ਕੰਮ ਅਜੇ ਬਾਕੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹਲਵਾਰਾ ਏਅਰਪੋਰਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਪੈਂਡਿੰਗ ਕੰਮਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ, ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ‘ਆਪ’ ‘ਚ ਸ਼ਾਮਲ

BNSS ਤਹਿਤ ਹੁਣ ਗਵਾਹ ਦੀ ਸੁਰੱਖਿਆ ਹੋਏਗੀ ਯਕੀਨੀ, ਪੜ੍ਹੋ ਵੇਰਵਾ