ਅੰਮ੍ਰਿਤਸਰ, 16 ਜੁਲਾਈ 2024 – ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਉਹ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਦੇ ਲਈ ਉਨ੍ਹਾਂ ਨੇ ਪੱਤਰ ਵਿੱਚ ਯੋਗ ਅਤੇ ਲੋੜੀਂਦੇ ਪ੍ਰਬੰਧ ਕਰਨ ਦੀ ਇਜਾਜ਼ਤ ਮੰਗੀ ਹੈ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਇਹ ਚਿੱਠੀ ਜਿਲ੍ਹਾ ‘ਚ ਲਿਖ ਕੇ ਆਪਣੀ ਪਤਨੀ ਕਿਰਨਦੀਪ ਕੌਰ ਨੂੰ ਦਿੱਤੀ ਸੀ, ਜੋ ਉਸ ਨੂੰ ਮਿਲਣ ਗਈ ਸੀ। ਕਿਰਨਦੀਪ ਨੇ ਅੱਗੇ ਇਹ ਪੱਤਰ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸ ਦੀ ਪੁਸ਼ਟੀ ਕਰਕੇ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ।
5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।