ਸੰਗਰੂਰ, 28 ਜੂਨ 2022 – ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਸ 26 ਜੂਨ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਨੇ ਸੰਗਰੂਰ ਜ਼ਿਮਨੀ ਚੋਣ ‘ਚ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜਿੱਤ ਦਾ ਜਲੂਸ ਕੱਢਿਆ। ਇਸ ਦੌਰਾਨ ਹੀ ਉਹਨਾਂ ਦੀ ਸਿਹਤ ਵਿਗੜ ਗਈ ਸੀ। ਉਸ ਨੂੰ ਤੁਰੰਤ ਘਰ ਵਾਪਸ ਲੈ ਜਾਇਆ ਗਿਆ। ਜਿੱਥੇ ਡਾਕਟਰੀ ਜਾਂਚ ‘ਚ ਉਹ ਕੋਰੋਨਾ ਪਾਜ਼ੀਟਿਵ ਨਿਕਲਿਆ। ਇਸ ਸਬੰਧੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ। ਮਾਨ ਨੂੰ ਉਨ੍ਹਾਂ ਦੇ ਘਰ ਵਿਚ ਇਕਾਂਤਵਾਸ ਕਰ ਦਿੱਤਾ ਗਿਆ ਹੈ।